Please rate:

Punjabi - Satguru Arjan Dev Ji says that I am proud of my Akal Purakh for His grace. I got Satguru within my own heart.

  • Uploaded by Nijjhar on Jul 1, 2013
  • Hits: 48

Hi Brethren,
Punjabi - Satguru Arjan Dev Ji says that I am proud of my Akal Purakh for His grace.

Beware of Tikkas. They are men of letters and they do not know that you have Satguru within your own heart.

ਸੂਹੀ ਮਹਲਾ ੫ ॥ ਮਹਾ ਅਗਨਿ ਤੇ ਤੁਧੁ ਹਾਥ ਦੇ ਰਾਖੇ ਪਏ ਤੇਰੀ ਸਰਣਾਈ ॥ ਤੇਰਾ ਮਾਣੁ ਤਾਣੁ ਰਿਦ ਅੰਤਰਿ ਹੋਰ ਦੂਜੀ ਆਸ ਚੁਕਾਈ ॥੧॥ ਮੇਰੇ ਰਾਮ ਰਾਇ ਤੁਧੁ ਚਿਤਿ ਆਇਐ ਉਬਰੇ ॥ ਤੇਰੀ ਟੇਕ ਭਰਵਾਸਾ ਤੁਮ੍ਹ੍ਹਰਾ ਜਪਿ ਨਾਮੁ ਤੁਮ੍ਹ੍ਹਾਰਾ ਉਧਰੇ ॥੧॥ ਰਹਾਉ ॥ ਅੰਧ ਕੂਪ ਤੇ ਕਾਢਿ ਲੀਏ ਤੁਮ੍ਹ੍ਹ ਆਪਿ ਭਏ ਕਿਰਪਾਲਾ ॥ ਸਾਰਿ ਸਮ੍ਹ੍ਹਾਲਿ ਸਰਬ ਸੁਖ ਦੀਏ ਆਪਿ ਕਰੇ ਪ੍ਰਤਿਪਾਲਾ ॥੨॥ ਆਪਣੀ ਨਦਰਿ ਕਰੇ ਪਰਮੇਸਰੁ ਬੰਧਨ ਕਾਟਿ ਛਡਾਏ ॥ ਆਪਣੀ ਭਗਤਿ ਪ੍ਰਭਿ ਆਪਿ ਕਰਾਈ ਆਪੇ ਸੇਵਾ ਲਾਏ ॥੩॥ ਭਰਮੁ ਗਇਆ ਭੈ ਮੋਹ ਬਿਨਾਸੇ ਮਿਟਿਆ ਸਗਲ ਵਿਸੂਰਾ ॥ ਨਾਨਕ ਦਇਆ ਕਰੀ ਸੁਖਦਾਤੈ ਭੇਟਿਆ ਸਤਿਗੁਰੁ ਪੂਰਾ ॥੪॥੫॥੫੨॥ {ਪੰਨਾ 748}
ਪਦਅਰਥ: ਮਹਾ ਅਗਨਿ ਤੇ—(ਤ੍ਰਿਸ਼ਨਾ ਦੀ) ਵੱਡੀ ਅੱਗ ਤੋਂ। ਤੁਧੁ—ਤੂੰ। ਦੇ—ਦੇ ਕੇ। ਤਾਣੁ—ਬਲ, ਤਾਕਤ। ਰਿਦ—ਰਦਾ। ਚੁਕਾਈ—ਦੂਰ ਕਰ ਦਿੱਤੀ।੧।
ਰਾਮ ਰਾਇ—ਹੇ ਪ੍ਰਭੂ—ਪਾਤਿਸ਼ਾਹ! ਤੁਧੁ ਚਿਤਿ ਆਈਐ—ਜੇ ਤੂੰ ਚਿੱਤ ਵਿਚ ਆ ਵੱਸੇਂ। ਉਬਰੇ—ਡੁੱਬਣੋਂ ਬਚ ਗਏ। ਟੇਕ—ਆਸਰਾ। ਉਧਰੇ—ਵਿਕਾਰਾਂ ਤੋਂ ਬਚ ਗਏ।੧।ਰਹਾਉ। ਅੰਧ ਕੂਪ ਤੇ—ਹਨੇਰੇ ਖੂਹ ਵਿਚੋਂ। ਤੇ—ਤੋਂ, ਵਿਚੋਂ। ਸਾਰਿ—ਸਾਰ ਲੈ ਕੇ। ਸਮ੍ਹ੍ਹਾਲਿ—ਸੰਭਾਲ ਕਰ ਕੇ।੨। ਨਦਰਿ—ਮੇਹਰ ਦੀ ਨਿਗਾਹ। ਕਾਟਿ—ਕੱਟ ਕੇ। ਪ੍ਰਭਿ—ਪ੍ਰਭੂ ਨੇ।੩।
ਭਰਮੁ—ਭਟਕਣਾ। ਭੈ—{ਲਫ਼ਜ਼ 'ਭਉ' ਤੋਂ ਬਹੁ-ਵਚਨ}। ਵਿਸੂਰਾ—ਝੋਰਾ, ਚਿੰਤਾ। ਸੁਖਦਾਤੈ—ਸੁਖਦਾਤੇ ਨੇ। ਭੇਟਿਆ—ਮਿਲ ਗਿਆ।੪। ਅਰਥ: ਹੇ ਮੇਰੇ ਪ੍ਰਭੂ-ਪਾਤਿਸ਼ਾਹ! ਜੇ ਤੂੰ (ਜੀਵਾਂ ਦੇ) ਚਿੱਤ ਵਿਚ ਆ ਵੱਸੇਂ, ਤਾਂ ਉਹ (ਸੰਸਾਰ-ਸਮੁੰਦਰ ਵਿਚ) ਡੁੱਬਣੋਂ ਬਚ ਜਾਂਦੇ ਹਨ। ਉਹ ਮਨੁੱਖ ਤੇਰਾ ਨਾਮ ਜਪ ਕੇ ਵਿਕਾਰਾਂ ਤੋਂ ਖ਼ਲਾਸੀ ਪਾ ਲੈਂਦੇ ਹਨ, ਉਹਨਾਂ ਨੂੰ (ਹਰ ਗੱਲੇ) ਤੇਰਾ ਹੀ ਆਸਰਾ ਤੇਰੀ ਸਹਾਇਤਾ ਦਾ ਭਰੋਸਾ ਬਣਿਆ ਰਹਿੰਦਾ ਹੈ।੧।ਰਹਾਉ। ਹੇ ਪ੍ਰਭੂ! ਜੇਹੜੇ ਮਨੁੱਖ ਤੇਰੀ ਸਰਨ ਆ ਪਏ, ਤੂੰ ਉਹਨਾਂ ਨੂੰ ਆਪਣੇ ਹੱਥ ਦੇ ਕੇ (ਤ੍ਰਿਸ਼ਨਾ ਦੀ) ਵੱਡੀ ਅੱਗ ਤੋਂ ਬਚਾ ਲਿਆ। ਉਹਨਾਂ ਨੇ ਕਿਸੇ ਹੋਰ ਦੀ ਮਦਦ ਦੀ ਆਸ ਆਪਣੇ ਦਿਲੋਂ ਮੁਕਾ ਦਿੱਤੀ, ਉਹਨਾਂ ਦੇ ਹਿਰਦੇ ਵਿਚ ਤੇਰਾ ਹੀ ਮਾਣ ਤੇਰਾ ਹੀ ਸਹਾਰਾ ਬਣਿਆ ਰਹਿੰਦਾ ਹੈ।੧।
ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਉਤੇ ਤੂੰ ਆਪ ਦਇਆਵਾਨ ਹੋ ਗਿਆ, ਤੂੰ ਉਹਨਾਂ ਨੂੰ (ਮਾਇਆ ਦੇ ਮੋਹ ਦੇ) ਹਨੇਰੇ ਖੂਹ ਵਿਚੋਂ ਕੱਢ ਲਿਆ, ਤੂੰ ਉਹਨਾਂ ਦੀ ਸਾਰ ਲੈ ਕੇ, ਉਹਨਾਂ ਦੀ ਸੰਭਾਲ ਕਰ ਕੇ ਉਹਨਾਂ ਨੂੰ ਸਾਰੇ ਸੁਖ ਬਖ਼ਸ਼ੇ। ਹੇ ਭਾਈ! ਪ੍ਰਭੂ ਆਪ ਉਹਨਾਂ ਦੀ ਪਾਲਣਾ ਕਰਦਾ ਹੈ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਆਪਣੀ ਮੇਹਰ ਦੀ ਨਿਗਾਹ ਕਰਦਾ ਹੈ, ਉਹਨਾਂ ਦੇ



Previous Media Next Media
Show Description Hide Description

Recommended




 
Visit Disclose.tv on Facebook