Please rate:

Punjabi - Satguru Amar Dev Ji lure the Virgins without virtues to become Gurmukh by understanding and Preaching ...

  • Uploaded by Nijjhar on Aug 14, 2013
  • Hits: 43

Punjabi - Satguru Amar Dev Ji lure the Virgins without virtues to become Gurmukh by understanding and Preaching Gospel.

ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ ॥ ਗੁਰਮੁਖਿ ਜਿਨੀ ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ॥ ਪਿਰੁ ਰਵਿ ਰਹਿਆ ਭਰਪੂਰੇ ਵੇਖੁ ਹਜੂਰੇ ਜੁਗਿ ਜੁਗਿ ਏਕੋ ਜਾਤਾ ॥ ਧਨ ਬਾਲੀ ਭੋਲੀ ਪਿਰੁ ਸਹਜਿ ਰਾਵੈ ਮਿਲਿਆ ਕਰਮ ਬਿਧਾਤਾ ॥ ਜਿਨਿ ਹਰਿ ਰਸੁ ਚਾਖਿਆ ਸਬਦਿ ਸੁਭਾਖਿਆ ਹਰਿ ਸਰਿ ਰਹੀ ਭਰਪੂਰੇ ॥ ਨਾਨਕ ਕਾਮਣਿ ਸਾ ਪਿਰ ਭਾਵੈ ਸਬਦੇ ਰਹੈ ਹਦੂਰੇ ॥੨॥ {ਪੰਨਾ 567-568}

ਪਦਅਰਥ: ਨਿਰਗੁਣਵੰਤੜੀਏ—ਹੇ ਗੁਣਾਂ ਤੋਂ ਸੱਖਣੀ ਜਿੰਦੇ! ਹਦੂਰੇ—ਹਾਜ਼ਰ—ਨਾਜ਼ਰ, ਅੰਗ—ਸੰਗ। ਗੁਰਮੁਖਿ—ਗੁਰੂ ਦੀ ਸਰਨ ਪੈ ਕੇ। ਰਾਵਿਆ—ਹਿਰਦੇ ਵਿਚ ਵਸਾਇਆ। ਮੁਈਏ—ਹੇ ਆਤਮਕ ਮੌਤ ਸਹੇੜ ਰਹੀ ਜਿੰਦੇ! ਰਵਿ ਰਹਿਆ—ਵਿਆਪਕ ਹੈ। ਹਜੂਰੇ—ਅੰਗ—ਸੰਗ। ਜੁਗਿ ਜੁਗਿ—ਹਰੇਕ ਜੁਗ ਵਿਚ। ਏਕੋ—ਇਕ ਪ੍ਰਭੂ ਹੀ। ਜਾਤਾ—ਪ੍ਰਸਿੱਧ। ਧਨ—ਜੀਵ—ਇਸਤ੍ਰੀ। ਬਾਲੀ—ਬਾਲ—ਸੁਭਾਵ ਵਾਲੀ। ਭੋਲੀ—ਭੋਲੇ ਸੁਭਾਵ ਵਾਲੀ। ਸਹਜਿ—ਆਤਮਕ ਅਡੋਲਤਾ ਵਿਚ। ਕਰਮ ਵਿਧਾਤਾ—ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ। ਜਿਨਿ—ਜਿਸ ਨੇ। ਸਬਦਿ—ਗੁਰੂ ਦੇ ਸ਼ਬਦ ਦੀ ਰਾਹੀਂ। ਸੁਭਾਖਿਆ—ਉਚਾਰਿਆ, ਸਿਫ਼ਤਿ-ਸਾਲਾਹ ਕੀਤੀ। ਹਰਿ ਸਰਿ—ਹਰੀ—ਸਰੋਵਰ ਵਿਚ। ਕਾਮਣਿ—ਜੀਵ—ਇਸਤ੍ਰੀ। ਸਾ—ਉਹ {ਇਸਤ੍ਰੀ ਲਿੰਗ}। ਪਿਰ ਭਾਵੈ—ਪਿਰ ਨੂੰ ਚੰਗੀ ਲੱਗਦੀ ਹੈ।੨।

ਅਰਥ: ਹੇ ਗੁਣ-ਹੀਣ ਜਿੰਦੇ! ਪ੍ਰਭੂ-ਪਤੀ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਿਆ ਕਰ। ਹੇ ਜਿੰਦੇ! ਪ੍ਰਭੂ-ਪਤੀ ਜ਼ੱਰੇ ਜ਼ੱਰੇ ਵਿਚ ਵਿਆਪਕ ਹੈ; ਉਸ ਨੂੰ ਹਰ ਥਾਂ ਹਾਜ਼ਰ-ਨਾਜ਼ਰ ਵੇਖ। ਉਹ ਪ੍ਰਭੂ ਹੀ ਹਰੇਕ ਜੁਗ ਵਿਚ (ਜੀਊਂਦਾ-ਜਾਗਦਾ) ਪ੍ਰਸਿੱਧ ਹੈ। ਜੇਹੜੀ ਜੀਵ-ਇਸਤ੍ਰੀ ਬਾਲ-ਸੁਭਾਵ ਹੋ ਕੇ ਭੋਲੇ ਸੁਭਾਵ ਵਾਲੀ ਬਣ ਕੇ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਪ੍ਰਭੂ-ਪਤੀ ਨੂੰ ਯਾਦ ਕਰਦੀ ਰਹਿੰਦੀ ਹੈ, ਉਸ ਨੂੰ ਉਹ ਸਿਰਜਣਹਾਰ ਮਿਲ ਪੈਂਦਾ ਹੈ। ਹੇ ਜਿੰਦੇ! ਜਿਸ ਜੀਵ-ਇਸਤ੍ਰੀ ਨੇ ਹਰਿ-ਨਾਮ ਦਾ ਸੁਆਦ ਚੱਖ ਲਿਆ ਹੈ, ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਸ਼ੁਰੂ ਕਰ ਦਿੱਤੀ, ਉਹ ਉਸ ਸਰੋਵਰ-ਪ੍ਰਭੂ ਵਿਚ ਹਰ ਵੇਲੇ ਚੁੱਭੀ ਲਾਈ ਰੱਖਦੀ ਹੈ। ਹੇ ਨਾਨਕ! (ਆਖ-) ਉਹੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਪਿਆਰੀ ਲੱਗਦੀ ਹੈ ਜੇਹੜੀ ਗੁਰੂ ਦੇ ਸ਼ਬਦ ਦੀ ਰਾਹੀਂ ਹਰ ਵੇਲੇ ਉਸ ਦੇ ਚਰਨਾਂ ਵਿਚ ਜੁੜੀ ਰਹਿੰਦੀ ਹੈ।੨।
In Jesus, we have been moved from the brick-built Synagogues made by human hands for the Rabbi, a Priest of Moses or teacher of the moral laws, to the Temple of God made by Nature where the Christ, our Royal Priest greater than John, the Baptist, Prophet Elijah, called Innerman is sitting in your heart that leads your life to Salvation through Preaching Gospel. Thus, with Christ in our hearts, we are solitary capable of entering into the Vineyard of our Father where the True Vine Christ Jesus is Planted by our Father. This Vineyard has a Narrow Gate for the solitary and through grace you find this Gate. In Jesus, we have Fellowship of Royal Priests and those who employ Hireling Dog-Collared Priests in Moses for Prayer and fasting, the old rituals in Moses are Anti-Christs annulling the Sacrifice of Jesus as the Lamb of God. Technical help needed.



Previous Media Next Media
Show Description Hide Description

Recommended




 
Visit Disclose.tv on Facebook