Please rate:

Punjabi - Satguru Arjan Dev Ji one with God of Chitt Birtti saya He is all in all. There is no other than Him. He does what ..

  • Uploaded by Nijjhar on Aug 23, 2013
  • Hits: 59

Punjabi - Satguru Arjan Dev Ji one with God of Chitt Birtti saya He is all in all. There is no other than Him. He does what pleases Him and you know Him by His grace, Nadar.

ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥ {ਪੰਨਾ 626}

ਪਦਅਰਥ: ਗੁਰ ਬਲਿਹਾਰੀ—ਗੁਰੂ ਤੋਂ ਸਦਕੇ। ਜਿਨਿ—ਜਿਸ (ਗੁਰੂ) ਨੇ। ਪੂਰਨ—ਪੂਰੀ ਤਰ੍ਹਾਂ। ਪੈਜ—ਲਾਜ, ਇੱਜ਼ਤ। ਚਿੰਦਿਆ—ਚਿਤਵਿਆ।੧।

ਤਿਸੁ ਬਿਨੁ—ਉਸ ਪਰਮਾਤਮਾ ਤੋਂ ਬਿਨਾ। ਕਰਣ—ਜਗਤ। ਕਾਰਣ—ਮੂਲ। ਸੋਈ—ਉਹੀ।ਰਹਾਉ।

ਪ੍ਰਭਿ—ਪ੍ਰਭੂ ਨੇ। ਵਰ—ਬਖ਼ਸ਼ਸ਼ਾਂ। ਜੀਅ—{ਲਫ਼ਜ਼ 'ਜੀਵ' ਤੋਂ ਬਹੁ-ਵਚਨ}। ਵਸਿ—ਆਪਣੇ ਵੱਸ।੨।

ਅਰਥ: ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ।

ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ।੧।

ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! (ਆਖ-ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ।੨।੫।੬੯।

ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥ {ਪੰਨਾ 626}

ਪਦਅਰਥ: ਗੁਰਿ—ਗੁਰੂ ਨੇ। ਤਾਪੁ—ਦੁੱਖ—ਕਲੇਸ਼। ਵਾਜੇ—ਵੱਜ ਪਏ। ਅਨਹਦ—ਇਕ-ਰਸ, ਬਿਨਾ ਵਜਾਏ। ਤੂਰੇ—ਵਾਜੇ। ਕਲਿਆਣ—ਸੁਖ। ਪ੍ਰਭਿ—ਪ੍ਰਭੂ ਨੇ। ਕਰਿ—ਕਰ ਕੇ।੧।
In Jesus, we have been moved from the brick-built Synagogues made by human hands for the Rabbi, a Priest of Moses or teacher of the moral laws, to the Temple of God made by Nature where the Christ, our Royal Priest greater than John, the Baptist, Prophet Elijah, called Innerman is sitting in your heart that leads your life to Salvation through Preaching Gospel. Thus, with Christ in our hearts, we are solitary capable of entering into the Vineyard of our Father where the True Vine Christ Jesus is Planted by our Father. This Vineyard has a Narrow Gate for the solitary and through grace you find this Gate. In Jesus, we have Fellowship of Royal Priests and those who employ Hireling Dog-Collared Priests in Moses for Prayer and fasting, the old rituals in Moses are Anti-Christs annulling the Sacrifice of Jesus as the Lamb of God. Technical help needed.



Previous Media Next Media
Show Description Hide Description

Recommended




 
Visit Disclose.tv on Facebook