Please rate:

Punjabi - Satguru Ram Dass Ji, Requests Gurmukh Sikhs to listen to Keerttan and Preach Gospel to others.

  • Nijjhar
  • uploaded: Aug 25, 2013
  • Hits: 24

Description:

Punjabi - Satguru Ram Dass Ji, Requests Gurmukh Sikhs to listen to Keerttan and Preach Gospel to others.
ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥ ਤੇ ਸ੍ਰਵਨ ਭਲੇ ਸੋਭਨੀਕ ਹਹਿ ਮੇਰੀ ਜਿੰਦੁੜੀਏ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥ ਸੋ ਸੀਸੁ ਭਲਾ ਪਵਿਤ੍ਰ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ ਪੈਰੇ ਰਾਮ ॥ ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥੨॥ {ਪੰਨਾ 540}

ਪਦਅਰਥ: ਸਾ— {ਇਸਤ੍ਰੀ ਲਿੰਗ} ਉਹ। ਰਸਨਾ—ਜੀਭ। ਕੇਰੇ—ਦੇ। ਤੇ— {ਬਹੁ-ਵਚਨ} ਉਹ। ਸ੍ਰਵਨ—ਕੰਨ। ਹਹਿ—ਹਨ। ਸੁਣਹਿ—ਸੁਣਦੇ ਹਨ। ਸੀਸੁ—ਸਿਰ। ਪਾਵਨੁ—ਪਵਿਤ੍ਰ। ਜਾਇ—ਜਾ ਕੇ। ਵਿਟਹੁ—ਤੋਂ। ਵਾਰਿਆ—ਕੁਰਬਾਨ ਜਾਂਦਾ ਹੈ। ਚਿਤੇਰੇ—ਚੇਤੇ ਕਰਾਇਆ ਹੈ।੨।

ਅਰਥ: ਹੇ ਮੇਰੀ ਸੋਹਣੀ ਜਿੰਦੇ! ਉਹ ਜੀਭ ਭਾਗਾਂ ਵਾਲੀ ਹੈ ਮੁਬਾਰਿਕ ਹੈ, ਜੇਹੜੀ (ਸਦਾ) ਪਰਾਮਤਮਾ ਦੇ ਗੁਣ ਗਾਂਦੀ ਰਹਿੰਦੀ ਹੈ। ਹੇ ਮੇਰੀ ਸੋਹਣੀ ਜਿੰਦੇ! (ਆਖ-) ਹੇ ਪ੍ਰਭੂ! ਉਹ ਕੰਨ ਸੋਹਣੇ ਹਨ ਚੰਗੇ ਹਨ ਜੇਹੜੇ ਤੇਰੇ ਕੀਰਤਨ ਸੁਣਦੇ ਰਹਿੰਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਉਹ ਸਿਰ ਭਾਗਾਂ ਵਾਲਾ ਹੈ ਪਵਿਤ੍ਰ ਹੈ, ਜੇਹੜਾ ਗੁਰੂ ਦੇ ਚਰਨਾਂ ਵਿਚ ਜਾ ਲੱਗਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਨਾਨਕ (ਉਸ) ਗੁਰੂ ਤੋਂ ਕੁਰਬਾਨ ਜਾਂਦਾ ਹੈ ਜਿਸ ਨੇ (ਨਾਨਕ ਨੂੰ) ਪਰਮਾਤਮਾ ਦਾ ਨਾਮ ਚੇਤੇ ਕਰਾਇਆ ਹੈ।੨।

ਤੇ ਨੇਤ੍ਰ ਭਲੇ ਪਰਵਾਣੁ ਹਹਿ ਮੇਰੀ ਜਿੰਦੁੜੀਏ ਜੋ ਸਾਧੂ ਸਤਿਗੁਰੁ ਦੇਖਹਿ ਰਾਮ ॥ ਤੇ ਹਸਤ ਪੁਨੀਤ ਪਵਿਤ੍ਰ ਹਹਿ ਮੇਰੀ ਜਿੰਦੁੜੀਏ ਜੋ ਹਰਿ ਜਸੁ ਹਰਿ ਹਰਿ ਲੇਖਹਿ ਰਾਮ ॥ ਤਿਸੁ ਜਨ ਕੇ ਪਗ ਨਿਤ ਪੂਜੀਅਹਿ ਮੇਰੀ ਜਿੰਦੁੜੀਏ ਜੋ ਮਾਰਗਿ ਧਰਮ ਚਲੇਸਹਿ ਰਾਮ ॥ ਨਾਨਕੁ ਤਿਨ ਵਿਟਹੁ ਵਾਰਿਆ ਮੇਰੀ ਜਿੰਦੁੜੀਏ ਹਰਿ ਸੁਣਿ ਹਰਿ ਨਾਮੁ ਮਨੇਸਹਿ ਰਾਮ ॥੩॥ {ਪੰਨਾ 540}

ਪਦਅਰਥ: ਤੇ ਨੇਤ੍ਰ—ਉਹ ਅੱਖਾਂ। ਪਰਵਾਣੁ—ਕਬੂਲ, ਸਫਲ। ਹਹਿ—ਹਨ {ਬਹੁ-ਵਚਨ}। ਸਾਧੂ—ਗੁਰੂ। ਦੇਖਹਿ—ਵੇਖਦੀਆਂ ਹਨ। ਹਸਤ— {हस्त} ਹੱਥ। ਪੁਨੀਤ—ਪਵਿਤ੍ਰ। ਜਸੁ—ਸਿਫ਼ਤਿ-ਸਾਲਾਹ। ਲੇਖਹਿ—ਲਿਖਦੇ ਹਨ। ਪਗ—ਪੈਰ। ਪੂਜੀਅਹਿ—ਪੂਜੇ ਜਾਂਦੇ ਹਨ। ਮਾਰਗਿ ਧਰਮ—ਧਰਮ ਦੇ ਰਸਤੇ ਉਤੇ। ਚਲੇਸਹਿ—ਚੱਲਣਗੇ, ਚੱਲਦੇ ਹਨ। ਸੁਣਿ—ਸੁਣ ਕੇ। ਮਨੇਸਹਿ—ਮੰਨਦੇ ਹਨ, ਮੰਨਣਗੇ।੩।

ਅਰਥ: ਹੇ ਮੇਰੀ ਸੋਹਣੀ ਜਿੰਦੇ! ਉਹ ਅੱਖਾਂ ਭਲੀਆਂ ਹਨ ਸਫਲ ਹਨ ਜੋ ਗੁਰੂ ਦਾ ਦਰਸਨ ਕਰਦੀਆਂ ਰਹਿੰਦੀਆਂ ਹਨ, ਉਹ ਹੱਥ ਪਵਿਤ੍ਰ ਹਨ ਜੇਹੜੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਲਿਖਦੇ ਰਹਿੰਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਉਸ ਮਨੁੱਖ ਦੇ (ਉਹ) ਪੈਰ ਸਦਾ ਪੂਜੇ ਜਾਂਦੇ ਹਨ ਜੇਹੜੇ (ਪੈਰ) ਧਰਮ ਦੇ ਰਾਹ ਉਤੇ ਤੁਰਦੇ ਰਹਿੰਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਨਾਨਕ ਉਹਨਾਂ (ਵਡ-ਭਾਗੀ) ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ ਜੇਹੜੇ ਪਰਮਾਤਮਾ ਦਾ ਨਾਮ ਸੁਣ ਕੇ ਨਾਮ ਨੂੰ ਮੰਨਦੇ ਹਨ (ਜੀਵਨ-ਅਧਾਰ ਬਣਾ ਲੈਂਦੇ ਹਨ)।੩।Previous Media Next Media
Show more Show less

0 comments

No comments yet. 
Visit Disclose.tv on Facebook