Please rate:

Punjabi - Satguru Amar Dev Ji stresses that Baani you have to understand yourself and then Preach to other with authority.

  • Nijjhar
  • uploaded: Sep 5, 2013
  • Hits: 12

Description:

Punjabi - Satguru Amar Dev Ji stresses that Baani you have to understand yourself and Preach.
ਸਚੇ ਭਗਤ ਸੋਹਹਿ ਦਰਵਾਰੇ ਸਚੋ ਸਚੁ ਵਖਾਣੇ ਰਾਮ ॥ ਘਟ ਅੰਤਰੇ ਸਾਚੀ ਬਾਣੀ ਸਾਚੋ ਆਪਿ ਪਛਾਣੇ ਰਾਮ ॥ ਆਪੁ ਪਛਾਣਹਿ ਤਾ ਸਚੁ ਜਾਣਹਿ ਸਾਚੇ ਸੋਝੀ ਹੋਈ ॥ ਸਚਾ ਸਬਦੁ ਸਚੀ ਹੈ ਸੋਭਾ ਸਾਚੇ ਹੀ ਸੁਖੁ ਹੋਈ ॥ ਸਾਚਿ ਰਤੇ ਭਗਤ ਇਕ ਰੰਗੀ ਦੂਜਾ ਰੰਗੁ ਨ ਕੋਈ ॥ ਨਾਨਕ ਜਿਸ ਕਉ ਮਸਤਕਿ ਲਿਖਿਆ ਤਿਸੁ ਸਚੁ ਪਰਾਪਤਿ ਹੋਈ ॥੪॥੨॥੩॥ {ਪੰਨਾ 769}

ਪਦਅਰਥ: ਸਚੇ ਭਗਤ—ਸਦਾ-ਥਿਰ ਪ੍ਰਭੂ ਦੇ ਭਗਤ। ਦਰਵਾਰੇ—ਦਰਬਾਰਿ, (ਪ੍ਰਭੂ ਦੀ) ਹਜ਼ੂਰੀ ਵਿਚ। ਸਚੋ ਸਚੁ—ਸਚੁ ਹੀ ਸਚੁ, ਸਦਾ-ਥਿਰ ਪ੍ਰਭੂ ਦਾ ਨਾਮ ਹੀ ਨਾਮ। ਅੰਤਰੇ—ਅੰਦਰ। ਘਟ—ਹਿਰਦਾ। ਸਾਚੀ ਬਾਣੀ—ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ। ਸਾਚੋ—ਸਾਚੁ ਹੀ, ਸਦਾ-ਥਿਰ ਪ੍ਰਭੂ ਨੂੰ ਹੀ। ਆਪਿ—ਆਪਣੇ ਅੰਦਰ। ਆਪੁ—ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ। ਜਾਣਹਿ—ਡੂੰਘੀ ਸਾਂਝ ਪਾਂਦੇ ਹਨ। ਸਾਚਿ—ਸਦਾ-ਥਿਰ ਹਰਿ—ਨਾਮ ਵਿਚ। ਇਕ ਰੰਗੀ—ਇਕ ਪ੍ਰਭੂ ਦੇ ਹੀ ਪ੍ਰੇਮ—ਰੰਗ ਵਾਲੇ। ਜਿਸ ਕਉ—{ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਕਉ' ਦੇ ਕਾਰਨ ਉੱਡ ਗਿਆ ਹੈ}। ਮਸਤਕਿ—ਮੱਥੇ ਉਤੇ।੪।

ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਭਗਤ ਉਸ ਸਦਾ-ਥਿਰ ਪ੍ਰਭੂ ਦਾ ਨਾਮ ਹੀ ਹਰ ਵੇਲੇ ਉਚਾਰ ਉਚਾਰ ਕੇ ਉਸ ਦੀ ਹਜ਼ੂਰੀ ਵਿਚ ਸੋਭਾ ਪਾਂਦੇ ਹਨ। ਉਹਨਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਸਦਾ ਵੱਸਦੀ ਹੈ। ਉਹ ਸਦਾ-ਥਿਰ ਪ੍ਰਭੂ ਨੂੰ ਆਪਣੇ ਅੰਦਰ ਵੱਸਦਾ ਵੇਖਦੇ ਹਨ। ਜਦੋਂ ਭਗਤ-ਜਨ ਆਪਣੇ ਆਤਮਕ ਜੀਵਨ ਦੀ ਪੜਤਾਲ ਕਰਦੇ ਹਨ, ਤਦੋਂ ਉਹ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾਂਦੇ ਹਨ, ਉਹਨਾਂ ਨੂੰ ਉਸ ਸਦਾ-ਥਿਰ ਪ੍ਰਭੂ ਦੀ ਜਾਣ-ਪਛਾਣ ਹੋ ਜਾਂਦੀ ਹੈ। ਉਹਨਾਂ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲਾ ਗੁਰ-ਸ਼ਬਦ ਵੱਸਦਾ ਰਹਿੰਦਾ ਹੈ, (ਇਸ ਕਰ ਕੇ ਲੋਕ ਪਰਲੋਕ ਵਿਚ) ਉਹਨਾਂ ਨੂੰ ਸਦਾ ਲਈ ਸੋਭਾ ਮਿਲ ਜਾਂਦੀ ਹੈ। ਪ੍ਰਭੂ ਵਿਚ ਜੁੜਨ ਕਰ ਕੇ ਉਹਨਾਂ ਨੂੰ ਆਤਮਕ ਆਨੰਦ ਮਿਲਿਆ ਰਹਿੰਦਾ ਹੈ। ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੇ ਪ੍ਰੇਮ-ਰੰਗ) ਵਿਚ ਰੰਗੇ ਹੋਏ ਭਗਤ ਜਨ ਇਕੋ ਪ੍ਰਭੂ-ਪ੍ਰੇਮ ਦੇ ਰੰਗ ਵਿਚ ਹੀ ਰਹਿੰਦੇ ਹਨ। ਕੋਈ ਹੋਰ (ਮਾਇਆ ਦੇ ਮੋਹ ਆਦਿਕ ਦਾ) ਰੰਗ ਉਹਨਾਂ ਨੂੰ ਨਹੀਂ ਚੜ੍ਹਦਾ।

ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ (ਪ੍ਰਭੂ-ਮਿਲਾਪ ਦਾ ਲੇਖ) ਲਿਖਿਆ ਹੁੰਦਾ ਹੈ, ਉਸ ਨੂੰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਮਿਲਾਪ ਪ੍ਰਾਪਤ ਹੋ ਜਾਂਦਾ ਹੈ।੪।੨।੩।
In Jesus, we have been moved from the brick-built Synagogues made by human hands for the Rabbi, a Priest of Moses or teacher of the moral laws, to the Temple of God made by Nature where the Christ, our Royal Priest greater than John, the Baptist, Prophet Elijah, called Innerman is sitting in your heart that leads your life to Salvation through Preaching Gospel. Thus, with Christ in our hearts, we are solitary capable of entering into the Vineyard of our Father where the True Vine Christ Jesus is Planted by our Father. This Vineyard has a Narrow Gate for the solitary and through grace you find this Gate. In Jesus, we have Fellowship of Royal Priests and those who employ Hireling Dog-Collared Priests in Moses for Prayer and fasting, the old rituals in Moses are Anti-Christs annulling the Sacrifice of Jesus as the Lamb of God. Technical help needed.



Previous Media Next Media
Show more Show less

0 comments

No comments yet.



 
Visit Disclose.tv on Facebook