Punjabi - Satguru Arjan Dev Ji addresses the CHITT BIRTTI Soohaghans, how to be with God. Kamjatts follow men.

  • Uploaded by Nijjhar on Sep 14, 2013
  • Views: 12
Punjabi - Satguru Arjan Dev Ji addresses the CHITT BIRTTI Soohaghans, how to be with God. ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾ...

Punjabi - Satguru Arjan Dev Ji addresses the CHITT BIRTTI Soohaghans, how to be with God.
ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥ ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥ {ਪੰਨਾ 737}

ਪਦਅਰਥ: ਧਨੁ—ਧਨੁ {धन्य} ਭਾਗਾਂ ਵਾਲੀ, ਸਲਾਹੁਣ—ਜੋਗ। ਸੋਹਾਗਨਿ—{सौभागिनी} ਸੁਹਾਗ—ਭਾਗ ਵਾਲੀ। ਪਛਾਨੈ—ਸਾਂਝ ਪਾਂਦੀ ਹੈ। ਮਾਨੈ—ਮੰਨਦੀ ਹੈ। ਪ੍ਰਿਅ ਸਿਉ—ਪਿਆਰੇ ਨਾਲ। ਰਾਤੀ—ਮਗਨ, ਰੰਗੀ ਹੋਈ। ਰਲੀਆ—ਆਤਮਕ ਆਨੰਦ। ਮਾਨੈ—ਮਾਣਦੀ ਹੈ।੧।

ਸਖੀਏ—ਹੇ ਸਹੇਲੀ! ਅਰਪਿ—ਭੇਟਾ ਕਰ ਦੇ। ਤਜਿ—ਤਿਆਗ ਕੇ। ਲਾਜ ਲੋਕਾਨੀ—ਲੋਕ ਦੀ ਲਾਜ, ਲੋਕ—ਲਾਜ ਦੀ ਖ਼ਾਤਰ ਕੰਮ ਕਰਨੇ।੧।ਰਹਾਉ।

ਕਉ—ਨੂੰ। ਪ੍ਰਭ ਭਾਵੈ—ਪ੍ਰਭੂ ਨੂੰ ਚੰਗਾ ਲੱਗੇ। ਸਾ—ਉਹ {ਇਸਤ੍ਰੀ ਲਿੰਗ}। ਅੰਕਿ—ਗੋਦ ਵਿਚ।੨।

ਗਰਬਿ—ਅਹੰਕਾਰ ਵਿਚ। ਗਹੇਲੀ—ਫਸੀ ਹੋਈ। ਮਹਲੁ—ਟਿਕਾਣਾ। ਰੈਣਿ—(ਜ਼ਿੰਦਗੀ ਦੀ) ਰਾਤ। ਕਰਮ—ਹੀਣਿ—ਮੰਦ—ਭਾਗਣ। ਮਨਮੁਖਿ—ਆਪਣੇ ਮਨ ਦੇ ਪਿੱਛੇ ਤੁਰਨ ਵਾਲੀ।੩।

ਬਿਨਉ—{विनय} ਬੇਨਤੀ। ਕਰੀ—ਕਰੀਂ, ਮੈਂ ਕਰਦਾ ਹਾਂ। ਜਾਣਾ—ਜਾਣਾਂ, ਮੈਂ ਸਮਝਾਂ। ਰਹਿਆ ਭਰਪੂਰਿ—ਹਰ ਥਾਂ ਮੌਜੂਦ। ਦੇਖਿ—ਵੇਖ ਕੇ। ਹਜੂਰਿ—ਅੰਗ—ਸੰਗ, ਹਾਜ਼ਰ—ਨਾਜ਼ਰ।੪।

ਅਰਥ: ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ। (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ।੧।ਰਹਾਉ।

ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ ਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ।੧।

(ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ।੨।

(ਪਰ) ਜੇਹੜੀ ਜੀਵ-ਇਸਤ੍ਰੀ ਅਹੰਕਾਰ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਥਾਂ ਪ੍ਰਾਪਤ ਨਹੀਂ ਕਰ ਸਕਦੀ। ਜਦੋਂ (ਜ਼ਿੰਦਗੀ ਦੀ) ਰਾਤ ਬੀਤ ਜਾਂਦੀ ਹੈ, ਤਦੋਂ ਉਹ

Categories:
Show More Show Less
Comments