Please rate:

Punjabi - Satguru Arjan Dev Ji stresses that His Word is the Real Wealth that goes with you and you should devote ...

  • Uploaded by Nijjhar on Sep 30, 2013
  • Hits: 9

Punjabi - Satguru Arjan Dev Ji stresses that His Word is the Real Wealth that goes with you and you should devote time for acquiring That.
ਰਾਮਕਲੀ ਮਹਲਾ ੫ ॥ ਤੇਰੈ ਕਾਜਿ ਨ ਗ੍ਰਿਹੁ ਰਾਜੁ ਮਾਲੁ ॥ ਤੇਰੈ ਕਾਜਿ ਨ ਬਿਖੈ ਜੰਜਾਲੁ ॥ ਇਸਟ ਮੀਤ ਜਾਣੁ ਸਭ ਛਲੈ ॥ ਹਰਿ ਹਰਿ ਨਾਮੁ ਸੰਗਿ ਤੇਰੈ ਚਲੈ ॥੧॥ ਰਾਮ ਨਾਮ ਗੁਣ ਗਾਇ ਲੇ ਮੀਤਾ ਹਰਿ ਸਿਮਰਤ ਤੇਰੀ ਲਾਜ ਰਹੈ ॥ ਹਰਿ ਸਿਮਰਤ ਜਮੁ ਕਛੁ ਨ ਕਹੈ ॥੧॥ ਰਹਾਉ ॥ਬਿਨੁ ਹਰਿ ਸਗਲ ਨਿਰਾਰਥ ਕਾਮ ॥ ਸੁਇਨਾ ਰੁਪਾ ਮਾਟੀ ਦਾਮ ॥ ਗੁਰ ਕਾ ਸਬਦੁ ਜਾਪਿ ਮਨ ਸੁਖਾ ॥ ਈਹਾ ਊਹਾ ਤੇਰੋ ਊਜਲ ਮੁਖਾ ॥੨॥ ਕਰਿ ਕਰਿ ਥਾਕੇ ਵਡੇ ਵਡੇਰੇ ॥ ਕਿਨ ਹੀ ਨ ਕੀਏ ਕਾਜ ਮਾਇਆ ਪੂਰੇ ॥ ਹਰਿ ਹਰਿ ਨਾਮੁ ਜਪੈ ਜਨੁ ਕੋਇ ॥ ਤਾ ਕੀ ਆਸਾ ਪੂਰਨ ਹੋਇ ॥੩॥ ਹਰਿ ਭਗਤਨ ਕੋ ਨਾਮੁ ਅਧਾਰੁ ॥ ਸੰਤੀ ਜੀਤਾ ਜਨਮੁ ਅਪਾਰੁ ॥ ਹਰਿ ਸੰਤੁ ਕਰੇ ਸੋਈ ਪਰਵਾਣੁ ॥ ਨਾਨਕ ਦਾਸੁ ਤਾ ਕੈ ਕੁਰਬਾਣੁ ॥੪॥੧੧॥੨੨॥ {ਪੰਨਾ 889}

ਪਦਅਰਥ: ਤੇਰੈ ਕਾਜਿ—ਤੇਰੇ ਕੰਮ ਵਿਚ। ਗ੍ਰਿਹੁ—ਘਰ। ਬਿਖੈ ਜੰਜਾਲੁ—ਮਾਇਕ ਪਦਾਰਥਾਂ ਦਾ ਝੰਬੇਲਾ। ਇਸਟ—ਪਿਆਰੇ। ਜਾਣੁ—ਚੇਤੇ ਰੱਖ, ਸਮਝ ਲੈ। ਛਲੈ—ਛਲ ਹੀ। ਸੰਗਿ ਤੇਰੈ—ਤੇਰੇ ਨਾਲ।੧।

ਮੀਤਾ—ਹੇ ਮਿੱਤਰ! ਲਾਜ—ਇੱਜ਼ਤ।੧।ਰਹਾਉ।

ਸਗਲ—ਸਾਰੇ। ਨਿਰਾਰਥ—ਵਿਅਰਥ। ਰੁਪਾ—ਚਾਂਦੀ। ਦਾਮ—ਰੁਪਏ—ਪੈਸੇ। ਈਹਾ ਊਹਾ—ਇਸ ਲੋਕ ਅਤੇ ਪਰਲੋਕ ਵਿਚ। ਊਜਲ—ਰੌਸ਼ਨ।੨।

ਕਰਿ—ਕਰ ਕੇ। ਕਿਨ ਹੀ—ਕਿਨਿ ਹੀ, ਕਿਸੇ ਨੇ ਹੀ {ਲਫ਼ਜ਼ 'ਕਿਨਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}।੩।

ਅਧਾਰੁ—ਆਸਰਾ। ਸੰਤੀ—ਸੰਤੀਂ, ਸੰਤਾਂ ਨੇ। ਅਪਾਰੁ—ਅਮੋਲਕ। ਹਰਿ ਸੰਤੁ—ਹਰੀ ਦਾ ਸੰਤ। ਤਾ ਕੈ—ਉਸ ਤੋਂ।੪।

ਅਰਥ: ਹੇ ਮਿੱਤਰ! ਪਰਮਾਤਮਾ ਦੇ ਨਾਮ ਦੇ ਗੁਣ (ਇਸ ਵੇਲੇ) ਗਾ ਲੈ। ਪਰਮਾਤਮਾ ਦਾ ਨਾਮ ਸਿਮਰਿਆਂ ਹੀ (ਲੋਕ ਪਰਲੋਕ ਵਿਚ) ਤੇਰੀ ਇੱਜ਼ਤ ਰਹਿ ਸਕਦੀ ਹੈ। ਪਰਮਾਤਮਾ ਦਾ ਨਾਮ ਸਿਮਰਿਆਂ ਜਮਰਾਜ ਭੀ ਕੁਝ ਨਹੀਂ ਆਖਦਾ।੧।ਰਹਾਉ।

ਹੇ ਮਿੱਤਰ! ਇਹ ਘਰ, ਇਹ ਹਕੂਮਤ, ਇਹ ਧਨ (ਇਹਨਾਂ ਵਿਚੋਂ ਕੋਈ ਭੀ) ਤੇਰੇ (ਆਤਮਕ ਜੀਵਨ ਦੇ) ਕੰਮ ਨਹੀਂ ਆ ਸਕਦਾ। ਮਾਇਕ ਪਦਾਰਥਾਂ ਦਾ ਝੰਬੇਲਾ ਭੀ ਤੈਨੂੰ ਆਤਮਕ ਜੀਵਨ ਵਿਚ ਲਾਭ ਨਹੀਂ ਦੇ ਸਕਦਾ। ਚੇਤਾ ਰੱਖ ਕਿ ਇਹ ਸਾਰੇ ਪਿਆਰੇ ਮਿੱਤਰ (ਤੇਰੇ ਵਾਸਤੇ) ਛਲ-ਰੂਪ ਹੀ ਹਨ। ਸਿਰਫ਼ ਪਰਮਾਤਮਾ ਦਾ ਨਾਮ ਹੀ ਤੇਰੇ ਨਾਲ ਸਾਥ ਕਰ ਸਕਦਾ ਹੈ।੧।

ਹੇ ਮਿੱਤਰ! ਪਰਮਾਤਮਾ ਦੇ ਨਾਮ ਤੋਂ ਬਿਨਾ ਸਾਰੇ ਹੀ ਕੰਮ ਵਿਅਰਥ (ਹੋ ਜਾਂਦੇ ਹਨ)। (ਜੇ ਪਰਮਾਤਮਾ ਦਾ ਨਾਮ ਨਹੀਂ ਸਿਮਰਦਾ, ਤਾਂ) ਸੋਨਾ, ਚਾਂਦੀ, ਰੁਪਇਆ-ਪੈਸੇ (ਤੇਰੇ ਵਾਸਤੇ) ਮਿੱਟੀ (-ਸਮਾਨ) ਹੈ। ਹੇ ਮਿੱਤਰ! ਗੁਰੂ ਦਾ ਸ਼ਬਦ ਚੇਤੇ ਕਰਦਾ ਰਿਹਾ ਕਰ, ਤੇਰੇ ਮਨ ਨੂੰ ਆਨੰਦ ਮਿਲੇਗਾ; ਇਸ ਲੋਕ ਵਿਚ ਅਤੇ ਪਰਲੋਕ ਵਿਚ ਤੂੰ ਸੁਰਖ਼ਰੂ ਹੋਵੇਂਗਾ।੨।

ਹੇ ਮਿੱਤਰ! ਤੈਥੋਂ ਪਹਿਲਾਂ ਹੋ ਚੁਕੇ ਸਭ ਬੰਦੇ ਮਾਇਆ ਦੇ ਧੰਧੇ ਕਰ ਕਰ ਕੇ ਥੱਕਦੇ ਰਹੇ, ਕਿਸੇ ਨੇ ਭੀ ਇਹ ਧੰਧੇ ਸਿਰੇ ਨਾ



Previous Media Next Media
Show Description Hide Description

Recommended




 
Visit Disclose.tv on Facebook