Please rate:

Punjabi - Satguru Arjan Dev Ji stresses that Mammon takes many luring forms to entangle you so that you are blinded ..

  • Nijjhar
  • uploaded: Oct 3, 2013
  • Hits: 11

Description:

Punjabi - Satguru Arjan Dev Ji stresses that Mammon takes many luring forms to entangle you so that you are blinded by wealth not seeking His Word any more.

ਅੰਮ੍ਰਿਤੁ ਪ੍ਰਿਅ ਕਾ ਨਾਮੁ ਮੈ ਅੰਧੁਲੇ ਟੋਹਨੀ ॥ ਓਹ ਜੋਹੈ ਬਹੁ ਪਰਕਾਰ ਸੁੰਦਰਿ ਮੋਹਨੀ ॥ ਮੋਹਨੀ ਮਹਾ ਬਚਿਤ੍ਰਿ ਚੰਚਲਿ ਅਨਿਕ ਭਾਵ ਦਿਖਾਵਏ ॥ ਹੋਇ ਢੀਠ ਮੀਠੀ ਮਨਹਿ ਲਾਗੈ ਨਾਮੁ ਲੈਣ ਨ ਆਵਏ ॥ ਗ੍ਰਿਹ ਬਨਹਿ ਤੀਰੈ ਬਰਤ ਪੂਜਾ ਬਾਟ ਘਾਟੈ ਜੋਹਨੀ ॥ ਨਾਨਕੁ ਪਇਅੰਪੈ ਦਇਆ ਧਾਰਹੁ ਮੈ ਨਾਮੁ ਅੰਧੁਲੇ ਟੋਹਨੀ ॥੨॥ {ਪੰਨਾ 847}

ਪਦਅਰਥ: ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ। ਟੋਹਨੀ—ਡੰਗੋਰੀ, ਆਸਰਾ। ਅੰਧੁਲੇ—(ਮਾਇਆ ਦੇ ਮੋਹ ਵਿਚ) ਅੰਨ੍ਹੇ (ਹੋ ਚੁੱਕੇ) ਨੂੰ। ਓਹ—{ਇਸਤ੍ਰੀ-ਲਿੰਗ} ਉਹ ਮੋਹਨੀ ਮਾਇਆ। ਜੋਹੈ—ਤੱਕਦੀ ਹੈ। ਸੁੰਦਰਿ—ਸੁੰਦਰੀ। ਮੋਹਨੀ—ਮਨ ਨੂੰ ਫਸਾਣ ਵਾਲੀ। ਬਚਿਤ੍ਰਿ—{ਇਸਤ੍ਰੀ-ਲਿੰਗ} ਕਈ ਰੰਗਾਂ ਵਾਲੀ। ਭਾਵ—ਨਖ਼ਰੇ। ਦਿਖਾਵਏ—{ਵਰਤਮਾਨ ਕਾਲ} ਵਿਖਾਂਦੀ ਹੈ। ਹੋਇ—ਹੋ ਕੇ। ਮਨਹਿ—ਮਨ ਵਿਚ। ਲੈਣ ਨ ਆਵਏ—ਲਿਆ ਨਹੀਂ ਜਾ ਸਕਦਾ। ਗ੍ਰਿਹ—ਘਰ, ਗ੍ਰਿਹਸਤ। ਬਨਹਿ—ਜੰਗਲ ਵਿਚ। ਤੀਰੈ—(ਦਰਿਆ ਦੇ) ਕੰਢੇ ਉੱਤੇ, (ਕਿਸੇ ਤੀਰਥ ਆਦਿਕ ਤੇ)। ਬਾਟ—ਰਸਤਾ। ਘਾਟੈ—ਪੱਤਣ ਤੇ। ਜੋਹਨੀ—ਤੱਕਣ ਵਾਲੀ। ਨਾਨਕੁ ਪਇਅੰਪੈ—ਨਾਨਕ ਬੇਨਤੀ ਕਰਦਾ ਹੈ।੨
ਅਰਥ: ਹੇ ਭਾਈ! ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇ ਜੀਵਨ ਵਾਸਤੇ ਸਹਾਰਾ ਹੈ ਜਿਵੇਂ ਅੰਨ੍ਹੇ ਨੂੰ ਡੰਗੋਰੀ ਦਾ ਸਹਾਰਾ ਹੁੰਦਾ ਹੈ, (ਕਿਉਂਕਿ) ਉਹ ਮਨ ਨੂੰ ਫਸਾਣ ਵਾਲੀ ਸੁੰਦਰੀ ਮਾਇਆ ਕਈ ਤਰੀਕਿਆਂ ਨਾਲ (ਜੀਵਾਂ ਨੂੰ) ਤਾੜਦੀ ਰਹਿੰਦੀ ਹੈ (ਤੇ ਆਪਣੇ ਮੋਹ ਵਿਚ ਅੰਨ੍ਹਾ ਕਰ ਲੈਂਦੀ ਹੈ)।

ਹੇ ਭਾਈ! ਕਈ ਰੰਗਾਂ ਵਾਲੀ ਅਤੇ ਮਨ ਨੂੰ ਮੋਹਣ ਵਾਲੀ ਚੰਚਲ ਮਾਇਆ (ਜੀਵਾਂ ਨੂੰ) ਅਨੇਕਾਂ ਨਖ਼ਰੇ ਵਿਖਾਂਦੀ ਰਹਿੰਦੀ ਹੈ, ਢੀਠ ਬਣ ਕੇ (ਭਾਵ, ਮੁੜ ਮੁੜ ਆਪਣੇ ਹਾਵ-ਭਾਵ ਵਿਖਾ ਕੇ, ਆਖ਼ਰ ਜੀਵਾਂ ਦੇ) ਮਨ ਵਿਚ ਪਿਆਰੀ ਲੱਗਣ ਲੱਗ ਪੈਂਦੀ ਹੈ, (ਇਸ ਮੋਹਣੀ ਮਾਇਆ ਦੇ ਅਸਰ ਹੇਠ ਪਰਮਾਤਮਾ ਦਾ) ਨਾਮ ਜਪਿਆ ਨਹੀਂ ਜਾ ਸਕਦਾ।
ਹੇ ਭਾਈ! ਗ੍ਰਿਹਸਤ ਵਿਚ (ਗ੍ਰਿਹਸਤੀਆਂ ਨੂੰ) ਜੰਗਲਾਂ ਵਿਚ (ਤਿਆਗੀਆਂ ਨੂੰ), ਤੀਰਥਾਂ ਦੇ ਕੰਢੇ (ਤੀਰਥ-ਇਸ਼ਨਾਨੀਆਂ ਨੂੰ), ਵਰਤ (ਰੱਖਣ ਵਾਲਿਆਂ ਨੂੰ) ਦੇਵ-ਪੂਜਾ (ਕਰਨ ਵਾਲਿਆਂ ਨੂੰ), ਰਾਹਾਂ ਵਿਚ, ਪੱਤਣਾਂ ਤੇ (ਹਰ ਥਾਂ ਇਹ ਮਾਇਆ ਆਪਣੀ) ਤਾੜ ਵਿਚ ਰੱਖਦੀ ਹੈ।
ਨਾਨਕ ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ (ਇਸ ਮਾਇਆ ਦੀ ਤੱਕ ਤੋਂ ਬਚਣ ਲਈ) ਮੈਨੂੰ ਆਪਣਾ ਨਾਮ (ਦਾ ਸਹਾਰਾ ਦੇਈ ਰੱਖ, ਜਿਵੇਂ) ਅੰਨ੍ਹੇ ਨੂੰ ਡੰਗੋਰੀ ਦਾ ਸਹਾਰਾ ਹੁੰਦਾ ਹੈ।੨।
In Jesus, we have been moved from the brick-built Synagogues made by human hands for the Rabbi, a Priest of Moses or teacher of the moral laws, to the Temple of God made by Nature where the Christ, our Royal Priest greater than John, the Baptist, Prophet Elijah, called Innerman is sitting in your heart that leads your life to Salvation through Preaching Gospel. Thus, with Christ in our hearts, we are solitary capable of entering into the Vineyard of our Father where the True Vine Christ Jesus is Planted by our Father. This Vineyard has a Narrow Gate for the solitary and through grace you find this Gate. In Jesus, we have Fellowship of Royal Priests and those who employ Hireling Dog-Collared Priests in Moses for Pr



Previous Media Next Media
Show more Show less

0 comments

No comments yet.



 
Visit Disclose.tv on Facebook