Please rate:

Punjabi - Satguru Arjan Dev Ji Says that we are like Fish that cannot survive without Water. Living Water is His Word.

  • Nijjhar
  • uploaded: Oct 3, 2013
  • Hits: 15

Description:

Punjabi - Satguru Arjan Dev Ji Says that we are like Fish that cannot survive without Water.

ਮੋਹਿ ਮਛੁਲੀ ਤੁਮ ਨੀਰ ਤੁਝ ਬਿਨੁ ਕਿਉ ਸਰੈ ॥ ਮੋਹਿ ਚਾਤ੍ਰਿਕ ਤੁਮ੍ਹ੍ਹ ਬੂੰਦ ਤ੍ਰਿਪਤਉ ਮੁਖਿ ਪਰੈ ॥ ਮੁਖਿ ਪਰੈ ਹਰੈ ਪਿਆਸ ਮੇਰੀ ਜੀਅ ਹੀਆ ਪ੍ਰਾਨਪਤੇ ॥ ਲਾਡਿਲੇ ਲਾਡ ਲਡਾਇ ਸਭ ਮਹਿ ਮਿਲੁ ਹਮਾਰੀ ਹੋਇ ਗਤੇ ॥ ਚੀਤਿ ਚਿਤਵਉ ਮਿਟੁ ਅੰਧਾਰੇ ਜਿਉ ਆਸ ਚਕਵੀ ਦਿਨੁ ਚਰੈ ॥ ਨਾਨਕੁ ਪਇਅੰਪੈ ਪ੍ਰਿਅ ਸੰਗਿ ਮੇਲੀ ਮਛੁਲੀ ਨੀਰੁ ਨ ਵੀਸਰੈ ॥੪॥ {ਪੰਨਾ 847}

ਪਦਅਰਥ: ਮੋਹਿ—ਮੈਂ। ਮਛੁਲੀ—ਮੱਛੀ। ਤੁਮ ਨੀਰ—ਤੇਰਾ ਨਾਮ ਪਾਣੀ ਹੈ। ਕਿਉ ਸਰੈ—ਨਿਭ ਨਹੀਂ ਸਕਦੀ, ਮੇਰਾ ਜੀਊਣ ਨਹੀਂ ਹੋ ਸਕਦਾ। ਚਾਤ੍ਰਿਕ—ਪਪੀਹਾ। ਤ੍ਰਿਪਤਉ—ਤ੍ਰਿਪਤਉਂ, ਮੈਂ ਰੱਖਦਾ ਹਾਂ। ਮੁਖਿ—(ਮੇਰੇ) ਮੂੰਹ ਵਿਚ। ਪਰੈ—(ਨਾਮ—ਬੂੰਦ) ਪੈਂਦੀ ਹੈ। ਹਰੈ—ਦੂਰ ਕਰ ਦੇਂਦੀ ਹੈ। ਜੀਅ ਪਤੇ—ਹੇ ਮੇਰੇ ਜਿੰਦ ਦੇ ਮਾਲਕ! ਹੀਆ ਪਤੇ—ਹੇ ਮੇਰੇ ਹਿਰਦੇ ਦੇ ਮਾਲਕ! ਪ੍ਰਾਨ ਪਤੇ—ਹੇ ਮੇਰੇ ਪ੍ਰਾਣਾਂ ਦੇ ਮਾਲਕ! ਲਾਡਿਲੇ—ਹੇ ਪਿਆਰੇ! ਲਾਡ ਲਡਾਇ—ਪਿਆਰ—ਭਰੇ ਕੌਤਕ ਕਰ ਕੇ। ਸਭ ਮਹਿ—ਸਾਰੀ ਸ੍ਰਿਸ਼ਟੀ ਵਿਚ। ਗਤੇ—ਗਤਿ, ਉੱਚੀ ਆਤਮਕ ਅਵਸਥਾ। ਚੀਤਿ—ਚਿੱਤ ਵਿਚ। ਚਿਤਵਉ—ਚਿਤਵਉਂ, ਮੈਂ ਚਿਤਾਰਦੀ ਹਾਂ। ਮਿਟੁ—ਦੂਰ ਹੋ ਜਾ। ਅੰਧਾਰੇ—ਹੇ ਹਨੇਰੇ! ਚਰੈ—ਚੜ੍ਹ ਰਿਹਾ ਹੈ। ਪ੍ਰਿਅ—ਹੇ ਪਿਆਰੇ! ਸੰਗਿ—(ਆਪਣੇ) ਨਾਲ। ਮੇਲੀ—ਮੇਲਿ, ਮਿਲਾ ਲੈ।੪।

ਅਰਥ: ਹੇ ਪ੍ਰਭੂ! ਮੈਂ ਮੱਛੀ (ਵਾਸਤੇ) ਤੂੰ (ਤੇਰਾ ਨਾਮ) ਪਾਣੀ ਹੈ, ਤੈਥੋਂ ਬਿਨਾ (ਤੇਰੀ ਯਾਦ ਤੋਂ ਬਿਨਾ) ਮੇਰਾ ਜੀਊਣ ਨਹੀਂ ਹੋ ਸਕਦਾ। ਹੇ ਪ੍ਰਭੂ! ਮੈਂ ਪਪੀਹੇ (ਵਾਸਤੇ) ਤੂੰ (ਤੇਰਾ ਨਾਮ) ਵਰਖਾ ਦੀ ਬੂੰਦ ਹੈ, ਮੈਨੂੰ (ਤਦੋਂ) ਸ਼ਾਂਤੀ ਆਉਂਦੀ ਹੈ (ਜਦੋਂ ਨਾਮ-ਬੂੰਦ ਮੇਰੇ) ਮੂੰਹ ਵਿਚ ਪੈਂਦੀ ਹੈ। (ਜਿਵੇਂ ਵਰਖਾ ਦੀ ਬੂੰਦ ਪਪੀਹੇ ਦੇ ਮੂੰਹ ਵਿਚ ਪੈਂਦੀ ਹੈ ਤਾਂ ਉਹ ਬੂੰਦ ਉਸ ਦੀ ਪਿਆਸ ਦੂਰ ਕਰ ਦੇਂਦੀ ਹੈ, ਤਿਵੇਂ ਜਦੋਂ ਤੇਰਾ ਨਾਮ-ਬੂੰਦ ਮੇਰੇ) ਮੂੰਹ ਵਿਚ ਪੈਂਦੀ ਹੈ ਤਾਂ ਉਹ (ਮੇਰੇ ਅੰਦਰੋਂ ਮਾਇਆ ਦੀ) ਤ੍ਰਿਸ਼ਨਾ ਦੂਰ ਕਰ ਦੇਂਦੀ ਹੈ। ਹੇ ਮੇਰੀ ਜਿੰਦ ਦੇ ਮਾਲਕ! ਹੇ ਮੇਰੇ ਹਿਰਦੇ ਦੇ ਸਾਈਂ! ਹੇ ਮੇਰੇ ਪ੍ਰਾਣਾਂ ਦੇ ਨਾਥ! ਹੇ ਪਿਆਰੇ! ਪਿਆਰ-ਭਰੇ ਕੌਤਕ ਕਰ ਕੇ ਤੂੰ ਸਾਰੀ ਸ੍ਰਿਸ਼ਟੀ ਵਿਚ (ਵੱਸ ਰਿਹਾ ਹੈਂ। ਹੇ ਪਿਆਰੇ! ਮੈਨੂੰ) ਮਿਲ, (ਤਾਕਿ) ਮੇਰੀ ਉੱਚੀ ਆਤਮਕ ਅਵਸਥਾ ਬਣ ਸਕੇ।
ਹੇ ਪ੍ਰਭੂ! ਜਿਵੇਂ ਚਕਵੀ ਆਸ ਬਣਾਈ ਰੱਖਦੀ ਹੈ ਕਿ ਦਿਨ ਚੜ੍ਹ ਰਿਹਾ ਹੈ, ਤਿਵੇਂ ਮੈਂ ਭੀ (ਤੇਰਾ ਮਿਲਾਪ ਹੀ) ਚਿਤਾਰਦੀ ਰਹਿੰਦੀ ਹਾਂ (ਤੇ, ਆਖਦੀ ਰਹਿੰਦੀ ਹਾਂ-) ਹੇ ਹਨੇਰੇ! (ਮਾਇਆ ਦੇ ਮੋਹ ਦੇ ਹਨੇਰੇ! ਮੇਰੇ ਅੰਦਰੋਂ) ਦੂਰ ਹੋ ਜਾ। ਨਾਨਕ ਬੇਨਤੀ ਕਰਦਾ ਹੈ-ਹੇ ਪਿਆਰੇ (ਮੈਨੂੰ ਆਪਣੇ) ਨਾਲ ਮਿਲਾ ਲੈ, (ਮੈਂ) ਮੱਛੀ ਨੂੰ (ਤੇਰਾ ਨਾਮ-) ਪਾਣੀ ਭੁੱਲ ਨਹੀਂ ਸਕਦਾ।੪।
In Jesus, we have been moved from the brick-built Synagogues made by human hands for the Rabbi, a Priest of Moses or teacher of the moral laws, to the Temple of God made by Nature where the Christ, our Royal Priest greater than John, the Baptist, Prophet Elijah, called Innerman is sitting in your heart that leads your life to Salvation through Preaching Gospel. Thus, with Christ in



Previous Media Next Media
Show more Show less

0 comments

No comments yet.



 
Visit Disclose.tv on Facebook