Please rate:

Punjabi - Satguru Arjan Dev Ji stresses when you reach the Fourth Spiritual State, CHITT BIRTTI, then you are like........

  • Uploaded by Nijjhar on Oct 3, 2013
  • Hits: 18

Punjabi - Satguru Arjan Dev Ji stresses when you reach the Fourth Spiritual State, CHITT BIRTTI, then you are like a Little Child playing with Father in your own Harmandir.
ਧਨਿ ਧੰਨਿ ਹਮਾਰੇ ਭਾਗ ਘਰਿ ਆਇਆ ਪਿਰੁ ਮੇਰਾ ॥ ਸੋਹੇ ਬੰਕ ਦੁਆਰ ਸਗਲਾ ਬਨੁ ਹਰਾ ॥ ਹਰ ਹਰਾ ਸੁਆਮੀ ਸੁਖਹ ਗਾਮੀ ਅਨਦ ਮੰਗਲ ਰਸੁ ਘਣਾ ॥ ਨਵਲ ਨਵਤਨ ਨਾਹੁ ਬਾਲਾ ਕਵਨ ਰਸਨਾ ਗੁਨ ਭਣਾ ॥ ਮੇਰੀ ਸੇਜ ਸੋਹੀ ਦੇਖਿ ਮੋਹੀ ਸਗਲ ਸਹਸਾ ਦੁਖੁ ਹਰਾ ॥ ਨਾਨਕੁ ਪਇਅੰਪੈ ਮੇਰੀ ਆਸ ਪੂਰੀ ਮਿਲੇ ਸੁਆਮੀ ਅਪਰੰਪਰਾ ॥੫॥੧॥੩॥ {ਪੰਨਾ 847}

ਪਦਅਰਥ: ਧਨਿ ਧੰਨਿ—{धन्य धन्य} ਬਹੁਤ ਚੰਗੇ, ਬਹੁਤ ਸਲਾਹਣ—ਜੋਗ। ਘਰਿ—ਘਰ ਵਿਚ। ਪਿਰੁ—ਪ੍ਰਭੂ—ਪਤੀ। ਸੋਹੇ—ਸੋਹਣੇ ਬਣ ਗਏ ਹਨ। ਬੰਕ—ਸੋਹਣੇ, ਬਾਂਕੇ। ਦੁਆਰ—(ਇਸ ਸਰੀਰ—ਘਰ ਦੇ) ਦਰਵਾਜ਼ੇ, ਸਾਰੇ ਗਿਆਨ—ਇੰਦ੍ਰੇ। ਬਨੁ—ਜੰਗਲ, ਜੂਹ, ਹਿਰਦਾ—ਜੂਹ। ਹਰਾ—ਆਤਮਕ ਜੀਵਨ ਵਾਲਾ। ਹਰ ਹਰਾ—ਹਰਾ ਹਰਾ, ਆਤਮਕ ਜੀਵਨ ਨਾਲ ਭਰਪੂਰ। ਸੁਖਹਗਾਮੀ—ਸੁਖਾਂ ਤਕ ਅਪੜਾਣ ਵਾਲਾ। ਮੰਗਲ—ਖ਼ੁਸ਼ੀ। ਰਸੁ—ਸੁਆਦ, ਆਨੰਦ। ਘਣਾ—ਬਹੁਤ। ਨਵਲ—ਨਵਾਂ। ਨਵਤਨ—ਨਵਾਂ, ਨਵੇਂ ਪਿਆਰ ਵਾਲਾ। ਨਾਹੁ—ਨਾਥੁ, ਖਸਮ—ਪ੍ਰਭੂ। ਰਸਨਾ—ਜੀਭ ਨਾਲ। ਕਵਨ ਗੁਨ—ਕਿਹੜੇ ਕਿਹੜੇ ਗੁਣ? ਭਣਾ—ਭਣਾਂ, ਮੈਂ ਬਿਆਨ ਕਰਾਂ। ਸੇਜ—ਹਿਰਦਾ—ਸੇਜ। ਸੋਹੀ—ਸਜ ਗਈ ਹੈ। ਦੇਖਿ—ਵੇਖ ਕੇ। ਸਹਸਾ—ਸਹਿਮ। ਹਰਾ—ਦੂਰ ਕਰ ਦਿੱਤਾ ਹੈ। ਅਪਰੰਪਰਾ—ਪਰੇ ਤੋਂ ਪਰੇ, ਬੇਅੰਤ।੫।

ਅਰਥ: ਹੇ ਸਹੇਲੀਏ! (ਮੇਰੇ ਹਿਰਦੇ-) ਘਰ ਵਿਚ ਮੇਰਾ (ਪ੍ਰਭੂ) ਪਤੀ ਆ ਵੱਸਿਆ ਹੈ, ਮੇਰੇ ਭਾਗ ਜਾਗ ਪਏ ਹਨ। (ਮੇਰੇ ਇਸ ਸਰੀਰ-ਘਰ ਦੇ) ਦਰਵਾਜ਼ੇ (ਸਾਰੇ ਗਿਆਨ-ਇੰਦ੍ਰੇ) ਸੋਹਣੇ ਬਣ ਗਏ ਹਨ (ਭਾਵ, ਹੁਣ ਇਹ ਗਿਆਨ-ਇੰਦ੍ਰੇ ਵਿਕਾਰਾਂ ਵਲ ਖਿੱਚ ਨਹੀਂ ਪਾਂਦੇ, ਮੇਰਾ) ਸਾਰਾ ਹਿਰਦੇ-ਜੂਹ ਆਤਮਕ ਜੀਵਨ ਵਾਲਾ ਹੋ ਗਿਆ ਹੈ।

ਹੇ ਸਹੇਲੀਏ! ਆਤਮਕ ਜੀਵਨ ਨਾਲ ਭਰਪੂਰ ਅਤੇ ਸੁਖਾਂ ਦੀ ਦਾਤਿ ਦੇਣ ਵਾਲਾ ਮਾਲਕ-ਪ੍ਰਭੂ (ਮੇਰੇ ਹਿਰਦੇ-ਘਰ ਵਿਚ ਆ ਵੱਸਿਆ ਹੈ, ਜਿਸ ਦਾ ਸਦਕਾ ਮੇਰੇ ਅੰਦਰ) ਆਨੰਦ ਬਣ ਗਏ ਹਨ, ਖ਼ੁਸ਼ੀਆਂ ਹੋ ਗਈਆਂ ਹਨ, ਬਹੁਤ ਸੁਆਦ ਬਣ ਗਿਆ ਹੈ। ਹੇ ਸਹੇਲੀਏ! ਮੇਰਾ ਖਸਮ-ਪ੍ਰਭੂ ਹਰ ਵੇਲੇ ਨਵਾਂ ਹੈ ਜੁਆਨ ਹੈ (ਭਾਵ, ਉਸ ਦਾ ਪਿਆਰ ਕਦੇ ਕਮਜ਼ੋਰ ਨਹੀਂ ਪੈਂਦਾ)। ਮੈਂ (ਆਪਣੀ) ਜੀਭ ਨਾਲ (ਉਸ ਦੇ) ਕਿਹੜੇ ਕਿਹੜੇ ਗੁਣ ਦੱਸਾਂ?

ਨਾਨਕ ਬੇਨਤੀ ਕਰਦਾ ਹੈ-(ਹੇ ਸਹੇਲੀਏ! ਖਸਮ-ਪ੍ਰਭੂ ਦੇ ਮੇਰੇ ਹਿਰਦੇ ਵਿਚ ਆ ਵੱਸਣ ਨਾਲ) ਮੇਰੀ ਹਿਰਦਾ-ਸੇਜ ਸਜ ਗਈ ਹੈ, (ਉਸ ਪ੍ਰਭੂ-ਪਤੀ ਦਾ) ਦਰਸਨ ਕਰ ਕੇ ਮੈਂ ਮਸਤ ਹੋ ਰਹੀ ਹਾਂ (ਉਸ ਨੇ ਮੇਰੇ ਅੰਦਰੋਂ) ਹਰੇਕ ਸਹਿਮ ਤੇ ਦੁੱਖ ਦੂਰ ਕਰ ਦਿੱਤਾ ਹੈ। ਮੈਨੂੰ ਬੇਅੰਤ ਮਾਲਕ-ਪ੍ਰਭੂ ਮਿਲ ਪਿਆ ਹੈ, ਮੇਰੀ ਹਰੇਕ ਆਸ ਪੂਰੀ ਹੋ ਗਈ ਹੈ।੫।੩।
In Jesus, we have been moved from the brick-built Synagogues made by human hands for the Rabbi, a Priest of Moses or teacher of the moral laws, to the Temple of God made by Nature



Previous Media Next Media
Show Description Hide Description

Recommended




 
Visit Disclose.tv on Facebook