Please rate:

Punjabi - Satguru Amar Dev Ji stresses that without Christ = Satguru in your heart, no REST called Salvation.

  • Uploaded by Nijjhar on Oct 10, 2013
  • Hits: 9

Punjabi - Satguru Amar Dev Ji stresses that without Christ = Satguru in your heart, no REST.
ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ {ਪੰਨਾ 638}

ਪਦਅਰਥ: ਕਿਨੈ—ਕਿਸੇ ਨੇ ਭੀ। ਮਨਮੁਖਿ—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਭਉਕਿ—ਫ਼ਜ਼ੂਲ ਬੋਲ ਕੇ। ਮੁਏ—ਆਤਮਕ ਮੌਤ ਸਹੇੜ ਬੈਠੇ। ਬਿਲਲਾਈ—ਬਿਲਲਾਇ, ਵਿਲਕ ਕੇ। ਆਵਹਿ ਜਾਵਹਿ—ਜੰਮਦੇ ਹਨ ਮਰਦੇ ਹਨ। ਠਉਰ—ਟਿਕਾਣਾ, ਜਨਮ ਮਰਨ ਤੋਂ ਖਲ੍ਹੀਰ। ਦੁਖਿ—ਦੁੱਖ ਵਿਚ। ਗੁਰਮੁਖਿ—ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਨਾਮ—ਜਲ। ਸਹਜੇ—ਆਤਮਕ ਅਡੋਲਤਾ ਵਿਚ। ਸਾਚਿ—ਸਦਾ-ਥਿਰ ਪ੍ਰਭੂ ਵਿਚ। ਸਮਾਈ—ਲੀਨਤਾ।੬।

ਜਨਮੁ—ਜਨਮਾਂ ਦਾ ਗੇੜ। ਅਧਿਕਾਈ—ਬਹੁਤ। ਪੜਹਿ—ਪੜ੍ਹਦੇ ਹਨ {ਬਹੁ-ਵਚਨ}। ਤੈ—ਅਤੇ। ਵਾਦ—ਚਰਚਾ, ਬਹਿਸਾਂ। ਪਤਿ—ਇੱਜ਼ਤ। ਸਚਾ—ਸਦਾ-ਥਿਰ (ਪ੍ਰਭੂ ਦਾ ਉਪਦੇਸ਼ ਕਰਨ ਵਾਲਾ)। ਸਾਚੀ—ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ। ਭਜਿ—ਭੱਜ ਕੇ, ਦੌੜ ਕੇ। ਛੂਟਹਿ—(ਆਤਮਕ ਮੌਤ ਤੋਂ) ਬਚਦੇ ਹਨ।੭।

ਮਨਿ—ਮਨ ਵਿਚ। ਦਰਿ—ਪ੍ਰਭੂ ਦੇ ਦਰ ਤੇ। ਸਾਚੇ—ਸੁਰਖ਼—ਰੂ। ਦਰਿ ਸਾਚੈ—ਸਦਾ-ਥਿਰ ਪ੍ਰਭੂ ਦੇ ਦਰ ਤੇ। ਸਚਿਆਰਾ—ਸੁਰਖ਼—ਰੂ, ਇੱਜ਼ਤ ਵਾਲੇ। ਜੁਗਿ ਜੁਗਿ—ਹਰੇਕ ਜੁਗ ਵਿਚ। ਤਿਨ ਕੈ—ਉਹਨਾਂ ਤੋਂ। ਸਦ—ਸਦਾ। ਉਰਿ—ਹਿਰਦੇ ਵਿਚ।

ਅਰਥ: ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡ



Previous Media Next Media
Show Description Hide Description

Recommended




 
Visit Disclose.tv on Facebook