Please rate:

Punjabi - Satguru Ram Dass Ji addresses Gurmukh Sikhs who are devoted to One. Him is our Stake and Support.

  • Nijjhar
  • uploaded: Oct 30, 2013
  • Hits: 17

Description:

Punjabi - Satguru Ram Dass Ji addresses Gurmukh Sikhs who are devoted to One.

ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥ {ਪੰਨਾ 735}

ਪਦਅਰਥ: ਕਵਨ ਕਵਨ—ਕੇਹੜੇ ਕੇਹੜੇ? ਕਹਿ ਕਹਿ—ਆਖ ਆਖ ਕੇ। ਗਾਵਾ—ਗਾਵਾਂ, ਮੈਂ ਗਾਵਾਂ। ਸਾਹਿਬ—ਮਾਲਕ। ਗੁਣੀ ਨਿਧਾਨਾ—ਗੁਣਾਂ ਦਾ ਖ਼ਜ਼ਾਨਾ। ਮਹਿਮਾ—ਵਡਿਆਈ। ਬਰਨਿ ਨ ਸਾਕਉ—{ਸਾਕਉਂ} ਮੈਂ ਬਿਆਨ ਨਹੀਂ ਕਰ ਸਕਦਾ।੧।

ਮੈ—ਮੇਰੇ ਵਾਸਤੇ। ਧਰ—ਆਸਰਾ। ਅਵਰੁ—ਹੋਰ।੧।ਰਹਾਉ।

ਤਾਣੁ—ਬਲ। ਦੀਬਾਣੁ—ਸਹਾਰਾ। ਪਹਿ—ਪਾਸ। ਕਰਉ—ਕਰਉਂ, ਮੈਂ ਕਰਾਂ। ਪਾਸੇ—ਪਾਸਿ।੨।

ਵਿਚੇ ਪਾਣੀ—(ਪਾਣੀ ਦੇ) ਵਿਚ ਹੀ। ਵਿਚੇ ਧਰਤੀ—(ਧਰਤੀ ਦੇ) ਵਿਚ ਹੀ। ਕਾਸਟ—ਕਾਠ, ਲੱਕੜੀ। ਧਰੀਜੈ—ਧਰੀ ਹੋਈ ਹੈ। ਸਿੰਘੁ—ਸ਼ੇਰ। ਇਕ ਤੈ ਥਾਇ—ਇਕੋ ਹੀ ਥਾਂ ਵਿਚ। ਮਨ—ਹੇ ਮਨ!।੩।

ਚਰਣ ਤਲੇ ਤੇ—ਪੈਰਾਂ ਹੇਠੋਂ। ਆਣਿ—ਲਿਆ ਕੇ। ਸਭੁ ਜਗਤੁ—ਸਾਰਾ ਸੰਸਾਰ।੪।

ਅਰਥ: ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ।੧।ਰਹਾਉ।

ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧।

ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ।੨।

ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥ



Previous Media Next Media
Show more Show less

0 comments

No comments yet.



 
Visit Disclose.tv on Facebook