Please rate:

Punjabi - Satguru Ram Dass Ji stresses that Akal Purakh encourages you to Preach Gospel.

  • Nijjhar
  • uploaded: Nov 5, 2013
  • Hits: 8

Description:

Punjabi - Satguru Ram Dass Ji stresses that Akal Purakh encourages you to Preach Gospel.

ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥ ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥ {ਪੰਨਾ 575}

ਪਦਅਰਥ: ਕੜੀਆਲੁ—ਲਗਾਮ। ਮੁਖੇ—ਮੁਖਿ, (ਕਾਂਇਆਂ—ਘੋੜੀ ਦੇ) ਮੂੰਹ ਵਿਚ। ਗੁਰਿ—ਗੁਰੂ ਨੇ। ਗਿਆਨੁ—ਆਤਮਕ ਜੀਵਨ ਦੀ ਸੂਝ। ਦ੍ਰਿੜਾਇਆ—ਹਿਰਦੇ ਵਿਚ ਪੱਕਾ ਕਰ ਦਿੱਤਾ ਹੈ। ਤਨਿ—ਸਰੀਰ ਵਿਚ, ਹਿਰਦੇ ਵਿਚ। ਲਾਇ—ਲਾਂਦਾ ਹੈ। ਜਿਣੈ—ਜਿੱਤਦਾ ਹੈ। ਗੁਰਮੁਖਿ—ਗੁਰੂ ਦੀ ਰਾਹੀਂ। ਜੀਤਿਆ—ਜਿੱਤਿਆ ਜਾ ਸਕਦਾ ਹੈ। ਅਘੜੋ—ਅਘੜੁ, ਨਾਹ ਘੜਿਆ ਹੋਇਆ, ਅੱਲ੍ਹੜ (ਮਨ)। ਘੜਾਵੈ—(ਜਾਤ, ਧੀਰਜ ਆਦਿਕ ਦੀ ਕੁਠਾਲੀ ਵਿਚ) ਘੜਦਾ ਹੈ। ਅਪਿਉ—ਅੰਮ੍ਰਿਤ, ਆਤਮਕ ਜੀਵਨ ਦੇਣ ਵਾਲਾ। ਸੁਣਿ—ਸੁਣ ਕੇ। ਸ੍ਰਵਣ—ਕੰਨਾਂ ਨਾਲ। ਤੁਰੀ—(ਕਾਂਇਆਂ) ਘੋੜੀ। ਤੁਰੀ ਚੜਾਇਆ—(ਕਾਂਇਆਂ) ਘੋੜੀ ਉੱਤੇ ਸਵਾਰ ਹੁੰਦਾ ਹੈ, ਕਾਂਇਆਂ ਨੂੰ ਵੱਸ ਕਰਦਾ ਹੈ। ਮਾਰਗੁ—ਰਸਤਾ। ਪੰਥੁ—ਰਸਤਾ। ਬਿਖੜਾ—ਔਖਾ।੩।

ਅਰਥ: ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਪੱਕੀ ਕਰ ਦਿੱਤੀ, ਉਸ ਨੇ ਇਹ ਸੂਝ (ਆਪਣੀ ਕਾਂਇਆਂ-ਘੋੜੀ ਦੇ) ਮੂੰਹ ਵਿਚ (ਮਾਨੋ) ਲਗਾਮ ਦੇ ਦਿੱਤੀ ਹੈ। ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਪੈਦਾ ਹੁੰਦਾ ਹੈ, ਇਹ ਪਿਆਰ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ (ਮਾਨੋ) ਚਾਬੁਕ ਮਾਰਦਾ ਰਹਿੰਦਾ ਹੈ। ਹਿਰਦੇ ਵਿਚ ਪੈਦਾ ਹੋਇਆ ਹਰਿ-ਨਾਮ ਦਾ ਪ੍ਰੇਮ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ ਚਾਬੁਕ ਮਾਰਦਾ ਰਹਿੰਦਾ ਹੈ, ਤੇ, ਆਪਣੇ ਮਨ ਨੂੰ ਵੱਸ ਵਿਚ ਕਰੀ ਰੱਖਦਾ ਹੈ। ਪਰ, ਇਹ ਮਨ ਗੁਰੂ ਦੀ ਸਰਨ ਪਿਆਂ ਹੀ ਜਿੱਤਿਆ ਜਾ ਸਕਦਾ ਹੈ। ਉਹ ਮਨੁੱਖ ਗੁਰੂ ਦਾ ਸ਼ਬਦ ਪ੍ਰਾਪਤ ਕਰਦਾ ਹੈ, ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਪੀਂਦਾ ਰਹਿੰਦਾ ਹੈ, ਤੇ (ਜਤ, ਧੀਰਜ ਆਦਿਕ ਦੀ ਕੁਠਾਲੀ ਵਿਚ) ਅੱਲ੍ਹੜ ਮਨ ਨੂੰ ਘੜ ਲੈਂਦਾ ਹੈ (ਸੁਚੱਜਾ ਬਣਾ ਲੈਂਦਾ ਹੈ)। ਗੁਰੂ ਦੀ ਜਿਹੜੀ ਬਾਣੀ ਉਚਾਰੀ ਹੋਈ ਹੈ ਇਸ ਨੂੰ ਆਪਣੇ ਕੰਨਾਂ ਨਾਲ ਸੁਣ ਕੇ (ਭਾਵ, ਗਹੁ ਨਾਲ ਸੁਣ ਕੇ ਉਹ ਮਨੁੱਖ ਆਪਣੇ ਅੰਦਰ) ਪਰਮਾਤਮਾ ਦਾ ਪਿਆਰ ਪੈਦਾ ਕਰਦਾ ਹੈ, ਤੇ ਇਸ ਤਰ੍ਹਾਂ ਕਾਂਇਆਂ-ਘੋੜੀ ਉਤੇ ਸਵਾਰ ਹੁੰਦਾ ਹੈ (ਕਾਂਇਆਂ ਨੂੰ ਵੱਸ ਕਰਦਾ ਹੈ)। ਹੇ ਦਾਸ ਨਾਨਕ! (ਇਹ ਮਨੁੱਖਾ ਜੀਵਨ) ਬੜਾ ਔਖਾ ਪੈਂਡਾ ਹੈ, (ਗੁਰੂ ਸਰਨ ਪਏ ਮਨੁੱਖ ਨੂੰ) ਪਾਰ ਲੰਘਾ ਲੈਂਦਾ ਹੈ।੩।
In Jesus, we have been moved from the brick-built Synagogues made by human hands for the Rabbi, a Priest of Moses or teacher of the moral laws, to the Temple of God made by Nature where the Christ, our Royal Priest greater than John, the Baptist, Prophet Elijah, called Innerman is sitting in your heart that leads your life to Salvation through Preaching Gospel. Thus, with Christ in our hearts, we are solitary capable of entering into the Vineyard of our Father where the True Vine Christ Jesus is Planted by our Father. This Vineyard has a Narrow Gate for the solitary and through



Previous Media Next Media
Show more Show less

0 comments

No comments yet.



 
Visit Disclose.tv on Facebook