Punjabi - Satguru Amar Dev Ji, the Destroyer of DUBDA stresses that those who have Satguru or Christ by grace within ..

  • Uploaded by Nijjhar on Nov 23, 2013
  • Views: 1
Punjabi - Satguru Amar Dev Ji, the Destroyer of DUBDA stresses that those who have Satguru or Christ by grace within their hearts would sing His Praises spontaneously. ਰਾਗੁ ਸੂਹੀ ਛੰਤ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਸੁਖ ਸੋਹਿਲੜਾ ਹਰਿ ਧਿਆਵਹੁ ॥ ਗੁਰਮੁਖਿ...

Punjabi - Satguru Amar Dev Ji, the Destroyer of DUBDA stresses that those who have Satguru or Christ by grace within their hearts would sing His Praises spontaneously.

ਰਾਗੁ ਸੂਹੀ ਛੰਤ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਸੁਖ ਸੋਹਿਲੜਾ ਹਰਿ ਧਿਆਵਹੁ ॥ ਗੁਰਮੁਖਿ ਹਰਿ ਫਲੁ ਪਾਵਹੁ ॥ ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥ ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥ ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥੧॥ {ਪੰਨਾ 767}

ਪਦਅਰਥ: ਸੁਖ—ਆਤਮਕ ਆਨੰਦ। ਸੋਹਿਲੜਾ—{सुख केल:ਸੋਹਿਲਾ} ਖ਼ੁਸ਼ੀ ਪੈਦਾ ਕਰਨ ਵਾਲਾ ਗੀਤ। ਗੁਰਮੁਖਿ—ਗੁਰੂ ਦੀ ਸਰਨ ਪੈ ਕੇ। ਨਿਵਾਰੇ—ਦੂਰ ਕਰਦਾ ਹੈ। ਵਿਟਹੁ—ਤੋਂ। ਬਲਿਹਾਰੀ—ਸਦਕੇ। ਜਿਨਿ—ਜਿਸ (ਗੁਰੂ) ਨੇ। ਸਭਿ—ਸਾਰੇ। ਜਾਪਹੁ—ਜਪਿਆ ਕਰੋ। ਨਾਨਕੁ ਕਹੈ—ਨਾਨਕ ਆਖਦਾ ਹੈ। ਜਨ ਭਾਈ—ਹੇ ਭਾਈ ਜਨੋ!।੧।

ਅਰਥ: ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ। ਗੁਰੂ ਦੀ ਸਰਨ ਪੈ ਕੇ (ਸਿਫ਼ਤਿ-ਸਾਲਾਹ ਦਾ ਗੀਤ ਗਾਇਆਂ) ਪਰਮਾਤਮਾ ਦੇ ਦਰ ਤੋਂ (ਇਸ ਦਾ) ਫਲ ਪ੍ਰਾਪਤ ਕਰੋਗੇ।

ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰੋ, (ਇਸ ਦਾ) ਫਲ ਹਾਸਲ ਕਰੋਗੇ, ਪਰਮਾਤਮਾ ਦਾ ਨਾਮ ਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ। ਜਿਸ ਗੁਰੂ ਨੇ ਤੁਹਾਡੇ (ਲੋਕ ਪਰਲੋਕ ਦੇ) ਸਾਰੇ ਕੰਮ ਸਵਾਰ ਦਿੱਤੇ ਹਨ, ਉਸ ਆਪਣੇ ਗੁਰੂ ਤੋਂ ਸਦਕੇ ਜਾਵੋ।

ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ। ਹਰੀ-ਪ੍ਰਭੂ ਕਿਰਪਾ ਕਰੇਗਾ, (ਉਸ ਦੇ ਦਰ ਤੋਂ) ਆਤਮਕ ਆਨੰਦ ਦਾ ਫਲ ਪ੍ਰਾਪਤ ਕਰ ਲਵੋਗੇ। ਨਾਨਕ ਆਖਦਾ ਹੈ-ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਿਹਾ ਕਰੋ।੧।

ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ ॥ ਗੁਰਮਤਿ ਸਹਜੇ ਨਾਮੁ ਧਿਆਏ ॥ ਜਿਨ ਕਉ ਧੁਰਿ ਲਿਖਿਆ ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ ॥ ਅੰਦਰਹੁ ਦੁਰਮਤਿ ਦੂਜੀ ਖੋਈ ਸੋ ਜਨੁ ਹਰਿ ਲਿਵ ਲਾਗਾ ॥ ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ ਅਨਦਿਨੁ ਹਰਿ ਗੁਣ ਗਾਏ ॥ ਸੁਣਿ ਮਨ ਭੀਨੇ ਸਹਜਿ ਸੁਭਾਏ ॥੨॥ {ਪੰਨਾ 767-768}

ਪਦਅਰਥ: ਭੀਨੇ—ਭਿੱਜ ਜਾਂਦੇ ਹਨ। ਸਹਜਿ—ਆਤਮਕ ਅਡੋਲਤਾ ਵਿਚ। ਸੁਭਾਏ—ਸੁਭਾਇ, ਪ੍ਰੇਮ ਵਿਚ। ਧਿਆਏ—ਧਿਆਇ, ਸਿਮਰ ਕੇ। ਧੁਰਿ—ਧੁਰ ਦਰਗਾਹ ਤੋਂ। ਤਿਨ੍ਹ੍ਹ—ਉਹਨਾਂ ਨੂੰ। ਤਿਨ ਭਉ—ਉਹਨਾਂ ਦਾ ਡਰ। ਅੰਦਰਹੁ—ਹਿਰਦੇ ਵਿਚੋਂ। ਦੁਰਮਤਿ ਦੂਜੀ—ਮਾਇਆ ਵਲ ਲੈ ਜਾਣ ਵਾਲੀ ਖੋਟੀ ਮਤਿ। ਖੋਈ—ਦੂਰ ਕਰ ਲਈ। ਲਿਵ—ਲਗਨ। ਮੇਰੈ ਸੁਆਮੀ—ਮੇਰੇ ਮਾਲਕ ਨੇ। ਅਨਦਿਨੁ—ਹਰ ਰੋਜ਼ {अनुदिनां} ਹਰ ਵੇਲੇ।੨।

ਅਰਥ: ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ ਕੇ ਆਤਮਕ ਅਡੋਲਤਾ

Categories:
Show More Show Less
Comments