Please rate:

Punjabi - Satguru Amar Dev Ji stresses that Har is living in His Harmandir and not outside anymore. So, He is Anttar Jammi

  • Nijjhar
  • uploaded: Nov 23, 2013
  • Hits: 2

Description:

Punjabi - Satguru Amar Dev Ji stresses that Har is living in His Harmandir and not outside anymore. So, He is Anttar Jammi and you need not say any Prayers as they do in Churches.

ਜੁਗ ਮਹਿ ਰਾਮ ਨਾਮੁ ਨਿਸਤਾਰਾ ॥ ਗੁਰ ਤੇ ਉਪਜੈ ਸਬਦੁ ਵੀਚਾਰਾ ॥ ਗੁਰ ਸਬਦੁ ਵੀਚਾਰਾ ਰਾਮ ਨਾਮੁ ਪਿਆਰਾ ਜਿਸੁ ਕਿਰਪਾ ਕਰੇ ਸੁ ਪਾਏ ॥ ਸਹਜੇ ਗੁਣ ਗਾਵੈ ਦਿਨੁ ਰਾਤੀ ਕਿਲਵਿਖ ਸਭਿ ਗਵਾਏ ॥ ਸਭੁ ਕੋ ਤੇਰਾ ਤੂ ਸਭਨਾ ਕਾ ਹਉ ਤੇਰਾ ਤੂ ਹਮਾਰਾ ॥ ਜੁਗ ਮਹਿ ਰਾਮ ਨਾਮੁ ਨਿਸਤਾਰਾ ॥੩॥ {ਪੰਨਾ 768}

ਪਦਅਰਥ: ਜੁਗ ਮਹਿ—ਜਗਤ ਵਿਚ। ਨਿਸਤਾਰਾ—ਪਾਰ—ਉਤਾਰਾ (ਕਰਦਾ ਹੈ)। ਗੁਰ ਤੇ ਉਪਜੈ—(ਜੇਹੜਾ ਮਨੁੱਖ) ਗੁਰੂ ਪਾਸੋਂ ਨਵਾਂ ਜਨਮ ਲੈਂਦਾ ਹੈ। ਸਹਜੇ—ਆਤਮਕ ਅਡੋਲਤਾ ਵਿਚ (ਟਿਕ ਕੇ)। ਕਿਲਵਿਖ—ਪਾਪ। ਸਭਿ—ਸਾਰੇ। ਸਭੁ ਕੋ—ਹਰੇਕ ਜੀਵ। ਹਉ—ਮੈਂ।੩।

ਅਰਥ: ਹੇ ਭਾਈ! ਜਗਤ ਵਿਚ ਪਰਮਾਤਮਾ ਦਾ ਨਾਮ ਹੀ (ਹਰੇਕ ਜੀਵ ਦਾ) ਪਾਰ-ਉਤਾਰਾ ਕਰਦਾ ਹੈ। ਜੇਹੜਾ ਮਨੁੱਖ ਗੁਰੂ ਪਾਸੋਂ ਨਵਾਂ ਆਤਮਕ ਜੀਵਨ ਲੈਂਦਾ ਹੈ, ਉਹ ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ। ਉਹ ਮਨੁੱਖ ਗੁਰੂ ਦੇ ਸ਼ਬਦ ਨੂੰ (ਜਿਉਂ ਜਿਉਂ) ਵਿਚਾਰਦਾ ਹੈ ਤਿਉਂ ਤਿਉਂ) ਪਰਮਾਤਮਾ ਦਾ ਨਾਮ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਪਰ, ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ ਕਿਰਪਾ ਕਰਦਾ ਹੈ, ਉਹੀ ਮਨੁੱਖ (ਇਹ ਦਾਤਿ) ਪ੍ਰਾਪਤ ਕਰਦਾ ਹੈ।

ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਦਿਨ ਰਾਤ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਅਤੇ ਆਪਣੇ ਸਾਰੇ ਪਾਪ ਦੂਰ ਕਰ ਲੈਂਦਾ ਹੈ।

ਹੇ ਪ੍ਰਭੂ! ਹਰੇਕ ਜੀਵ ਤੇਰਾ (ਪੈਦਾ ਕੀਤਾ ਹੋਇਆ ਹੈ), ਤੂੰ ਸਾਰੇ ਜੀਵਾਂ ਦਾ ਖਸਮ ਹੈਂ। ਹੇ ਪ੍ਰਭੂ! ਮੈਂ ਤੇਰਾ (ਸੇਵਕ) ਹਾਂ, ਤੂੰ ਸਾਡਾ ਮਾਲਕ ਹੈਂ (ਸਾਨੂੰ ਆਪਣਾ ਨਾਮ ਬਖ਼ਸ਼)। ਹੇ ਭਾਈ! ਸੰਸਾਰ ਵਿਚ ਪਰਮਾਤਮਾ ਦਾ ਨਾਮ (ਹੀ ਹਰੇਕ ਜੀਵ ਦਾ ਪਾਰ-ਉਤਾਰਾ ਕਰਦਾ ਹੈ।੩।

ਸਾਜਨ ਆਇ ਵੁਠੇ ਘਰ ਮਾਹੀ ॥ ਹਰਿ ਗੁਣ ਗਾਵਹਿ ਤ੍ਰਿਪਤਿ ਅਘਾਹੀ ॥ ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੂਖ ਨ ਲਾਗੈ ਆਏ ॥ ਦਹ ਦਿਸਿ ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ ॥ ਨਾਨਕ ਹਰਿ ਆਪੇ ਜੋੜਿ ਵਿਛੋੜੇ ਹਰਿ ਬਿਨੁ ਕੋ ਦੂਜਾ ਨਾਹੀ ॥ ਸਾਜਨ ਆਇ ਵੁਠੇ ਘਰ ਮਾਹੀ ॥੪॥੧॥ {ਪੰਨਾ 768}

ਪਦਅਰਥ: ਸਾਜਨ—ਸੱਜਣ ਪ੍ਰਭੂ ਜੀ। ਵੁਠੇ—ਵੱਸ ਪਏ। ਘਰ—ਹਿਰਦਾ—ਘਰ। ਗਾਵਹਿ—ਗਾਂਦੇ ਹਨ। ਤ੍ਰਿਪਤਿ—ਸੰਤੋਖ। ਅਘਾਹੀ—ਅਘਾਹਿ, ਰੱਜ ਜਾਂਦੇ ਹਨ। ਤ੍ਰਿਪਤਾਸੀ—(ਜੇਹੜੀ ਜਿੰਦ) ਤ੍ਰਿਪਤ ਹੋ ਗਈ, ਰੱਜ ਗਈ। ਨ ਲਾਗੈ—ਨਹੀਂ ਚੰਬੜਦੀ। ਆਏ—ਆਇ, ਆ ਕੇ। ਦਹ ਦਿਸਿ—ਦਸੀਂ ਪਾਸੀਂ, ਹਰ ਥਾਂ। ਪੂਜ—ਇੱਜ਼ਤ। ਨਾਨਕ—ਹੇ ਨਾਨਕ! ਆਪੇ—ਆਪ ਹੀ। ਜੋੜਿ—(ਮਾਇਆ ਵਿਚ) ਜੋੜ ਕੇ। ਵਿਛੋੜੇ—(ਆਪਣੇ ਚਰਨਾਂ ਨਾਲੋਂ) ਵਿਛੋੜਦਾ ਹੈ।੪।

ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਵੱਸਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਮਾਇਆ ਵਲੋਂ ਉਹਨਾਂ ਨੂੰ ਸੰਤੋਖ ਆ ਜਾਂਦਾ ਹੈ, ਉਹ ਰੱਜ ਜਾਂਦੇ ਹਨ।

ਹੇ ਭਾਈ! ਜੇਹੜੀ ਜਿੰਦ ਸਦਾ ਪ੍ਰਭੂ ਦੇ ਗੁਣ ਗਾ ਗਾ ਕੇ (ਮਾਇਆ ਵਲੋਂ) ਤ੍ਰਿਪਤ ਹ



Previous Media Next Media
Show more Show less

0 comments

No comments yet.



 
Visit Disclose.tv on Facebook