Please rate:

Punjabi - Satguru Arjan Dev Ji stresses that find the company of Mammon-Free Sadhus for the Wealth of Raam.

  • Nijjhar
  • uploaded: Nov 25, 2013
  • Hits: 2

Description:

Punjabi - Satguru Arjan Dev Ji stresses that find the company of Mammon-Free Sadhus for the Wealth of Raam.

ਸਾਧਹ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾ ਰਾਮ ॥ ਧੂਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥ ਪਤਿਤਾ ਪੁਨੀਤਾ ਹੋਹਿ ਤਿਨ੍ਹ੍ਹ ਸੰਗਿ ਜਿਨ੍ਹ੍ਹ ਬਿਧਾਤਾ ਪਾਇਆ ॥ ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥ ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਅਹਿ ਸਾਧ ਸਾਜਨ ਮੀਤਾ ॥੨॥ {ਪੰਨਾ 543}

ਪਦਅਰਥ: ਸਾਧਹ ਸਰਣੀ—ਗੁਰਮੁਖਾਂ ਦੀ ਸਰਨ ਪਿਆਂ। ਗਾਵਹ—ਅਸੀ ਗਾਂਦੇ ਹਾਂ, ਗਾ ਸਕਦੇ ਹਾਂ। ਨੀਤਾ—ਨਿੱਤ। ਮਨਿ—ਮਨ ਵਿਚ। ਤਨਿ—ਸਰੀਰ ਉਤੇ। ਲਗਉ— {ਹੁਕਮੀ ਭਵਿੱਖਤ, ਅੱਨ ਪੁਰਖ, ਇਕ-ਵਚਨ} ਲੱਗੀ ਰਹੇ। ਪਤਿਤ—ਵਿਕਾਰੀ। ਸੰਗਿ—ਨਾਲ। ਬਿਧਾਤਾ—ਕਰਤਾਰ। ਰਾਤੇ—ਰੰਗੇ ਹੋਏ। ਜੀਅ ਦਾਤੇ—ਆਤਮਕ ਜੀਵਨ ਦੇਣ ਵਾਲੇ। ਦੇਹਿ—ਦੇਂਦੇ ਹਨ। ਚੜਹਿ ਸਵਾਇਆ—(ਉਹ ਦਾਤਾਂ) ਵਧਦੀਆਂ ਰਹਿੰਦੀਆਂ ਹਨ। ਰਿਧਿ ਸਿਧਿ—ਕਰਾਮਾਤੀ ਤਾਕਤਾਂ। ਨਵ ਨਿਧਿ—ਨੌ ਖ਼ਜ਼ਾਨੇ। ਜਪਿ—ਜਪ ਕੇ। ਜਿਨ੍ਹ੍ਹੀ—ਜਿਨ੍ਹਾਂ (ਮਨੁੱਖਾਂ) ਨੇ। ਆਤਮੁ—ਆਪਣੇ ਆਪ ਨੂੰ। ਪਾਈਅਹਿ—ਮਿਲਦੇ ਹਨ।੨।

ਅਰਥ: (ਹੇ ਭਾਈ!) ਗੁਰਮੁਖਾਂ ਦੀ ਸਰਨ ਪਿਆਂ ਪਰਮਾਤਮਾ ਮਿਲ ਪੈਂਦਾ ਹੈ, ਤੇ, ਅਸੀ ਸਦਾ ਪਰਮਾਤਮਾ ਦੇ ਗੁਣ ਗਾ ਸਕਦੇ ਹਾਂ। ਹੇ ਪ੍ਰਭੂ ਜੀ! (ਮੇਹਰ ਕਰ) ਤੇਰੇ ਭਗਤ ਜਨਾਂ ਦੇ ਚਰਨਾਂ ਦੀ ਧੂੜ ਮੇਰੇ ਮਨ ਵਿਚ ਮੇਰੇ ਮੱਥੇ ਉਤੇ ਲੱਗਦੀ ਰਹੇ (ਭਗਤ ਜਨਾਂ ਦੇ ਚਰਨਾਂ ਦੀ ਧੂੜ ਦੀ ਬਰਕਤਿ ਨਾਲ) ਵਿਕਾਰਾਂ ਵਿਚ ਡਿੱਗੇ ਹੋਏ ਮਨੁੱਖ ਭੀ ਪਵਿਤ੍ਰ ਹੋ ਜਾਂਦੇ ਹਨ। ਜਿਨ੍ਹਾਂ ਮਨੁੱਖਾਂ ਨੇ ਕਰਤਾਰ ਲੱਭ ਲਿਆ ਉਹਨਾਂ ਦੀ ਸੰਗਤਿ ਵਿਚ ਵਿਕਾਰੀ ਬੰਦੇ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ। ਪਰਮਾਤਮਾ ਦੇ ਨਾਮ-ਰੰਗ ਨਾਲ ਰੰਗੇ ਹੋਏ ਬੰਦੇ ਆਤਮਕ ਜੀਵਨ ਦੀਆਂ ਦਾਤਾਂ ਦੇਣ-ਜੋਗੇ ਹੋ ਜਾਂਦੇ ਹਨ, ਉਹ ਇਹ ਦਾਤਾਂ ਨਿੱਤ ਦੇਂਦੇ ਹਨ ਤੇ ਇਹ ਵਧਦੀਆਂ ਰਹਿੰਦੀਆਂ ਹਨ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਜਪ ਕੇ ਆਪਣੇ ਮਨ ਨੂੰ ਵੱਸ ਵਿਚ ਕਰ ਲਿਆ, ਸਭ ਕਰਾਮਾਤੀ ਤਾਕਤਾਂ ਤੇ ਦੁਨੀਆ ਦੇ ਨੌ ਹੀ ਖ਼ਜ਼ਾਨੇ ਉਹਨਾਂ ਨੂੰ ਮਿਲ ਜਾਂਦੇ ਹਨ। ਹੇ ਭਾਈ! ਨਾਨਕ ਬੇਨਤੀ ਕਰਦਾ ਹੈ ਕਿ ਗੁਰਮੁਖ ਸੱਜਣ ਮਿੱਤਰ ਵੱਡੀ ਕਿਸਮਤ ਨਾਲ ਹੀ ਮਿਲਦੇ ਹਨ।੨।
In Jesus, we have been moved from the brick-built Synagogues made by human hands for the Rabbi, a Priest of Moses or teacher of the moral laws, to the Temple of God made by Nature where the Christ, our Royal Priest greater than John, the Baptist, Prophet Elijah, called Innerman is sitting in your heart that leads your life to Salvation through Preaching Gospel. Thus, with Christ in our hearts, we are solitary capable of entering into the Vineyard of our Father where the True Vine Christ Jesus is Planted by our Father. This Vineyard has a Narrow Gate for the solitary and through grace you find this Gate. In Jesus, we have Fellowship of Royal Priests and those who employ Hireling Dog-Collared Priests in Moses for Prayer and fasting, the old rituals in Moses are Anti-Christs annulling the Sacrifice of Jesus as the Lamb of God. Technical help needed.



Previous Media Next Media
Show more Show less

0 comments

No comments yet.



 
Visit Disclose.tv on Facebook