Please rate:

Punjabi - Satguru Arjan Dev Ji of Chitt Birtti stresses worship Him Who is All-in-All and not anyone else for Peace of Mind.

  • Uploaded by Nijjhar on Nov 25, 2013
  • Hits: 8

Punjabi - Satguru Arjan Dev Ji of Chitt Birtti stresses worship Him Who is All-in-All and not anyone else for Peace of Mind.

ਨਾਨਕ ਸੋਈ ਸਿਮਰੀਐ ਹਰਿ ਜੀਉ ਜਾ ਕੀ ਕਲ ਧਾਰੀ ਰਾਮ ॥ ਗੁਰਮੁਖਿ ਮਨਹੁ ਨ ਵੀਸਰੈ ਹਰਿ ਜੀਉ ਕਰਤਾ ਪੁਰਖੁ ਮੁਰਾਰੀ ਰਾਮ ॥ ਦੂਖੁ ਰੋਗੁ ਨ ਭਉ ਬਿਆਪੈ ਜਿਨ੍ਹ੍ਹੀ ਹਰਿ ਹਰਿ ਧਿਆਇਆ ॥ ਸੰਤ ਪ੍ਰਸਾਦਿ ਤਰੇ ਭਵਜਲੁ ਪੂਰਬਿ ਲਿਖਿਆ ਪਾਇਆ ॥ ਵਜੀ ਵਧਾਈ ਮਨਿ ਸਾਂਤਿ ਆਈ ਮਿਲਿਆ ਪੁਰਖੁ ਅਪਾਰੀ ॥ ਬਿਨਵੰਤਿ ਨਾਨਕੁ ਸਿਮਰਿ ਹਰਿ ਹਰਿ ਇਛ ਪੁੰਨੀ ਹਮਾਰੀ ॥੪॥੩॥ {ਪੰਨਾ 544}

ਪਦਅਰਥ: ਨਾਨਕ—ਹੇ ਨਾਨਕ! ਜਾ ਕੀ—ਜਿਸ ਦੀ। ਕਲ—ਕਲਾ, ਮੱਤਾ। ਗੁਰਮੁਖਿ—ਗੁਰੂ ਦੀ ਸਰਨ ਪਿਆਂ। ਮਨਹੁ—ਮਨ ਤੋਂ। ਪੁਰਖੁ—ਸਰਬ—ਵਿਆਪਕ। ਮੁਰਾਰੀ— {ਮੁਰ—ਅਰਿ। ਅਰਿ—ਵੈਰੀ} ਪਰਮਾਤਮਾ। ਸੰਤ ਪ੍ਰਸਾਦਿ—ਗੁਰੂ ਦੀ ਕਿਰਪਾ ਨਾਲ। ਪੂਰਬਿ—ਪੂਰਬਲੇ ਜਨਮ ਵਿਚ (ਕਮਾਏ ਅਨੁਸਾਰ)। ਪਾਇਆ—ਪ੍ਰਾਪਤ ਕਰ ਲਿਆ। ਵਧਾਈ—ਵਧਦੀ ਦਸ਼ਾ, ਚੜ੍ਹਦੀ ਕਲਾ। ਵਜੀ—ਵੱਜ ਪਈ (ਜਿਵੇਂ ਵਾਜਾ ਵੱਜਿਆਂ ਹੋਰ ਨਿੱਕੇ ਖੜਾਕ ਨਹੀਂ ਸੁਣੀਦੇ)। ਮਨਿ—ਮਨ ਵਿਚ। ਅਪਾਰੀ—ਬੇਅੰਤ। ਨਾਨਕੁ— {ਲਫ਼ਜ਼ 'ਨਾਨਕ' ਅਤੇ 'ਨਾਨਕੁ' ਦਾ ਫ਼ਰਕ ਵੇਖੋ}। ਸਿਮਰਿ—ਸਿਮਰ ਕੇ। ਪੁੰਨੀ—ਪੂਰੀ ਹੋ ਗਈ।੪।

ਅਰਥ: ਹੇ ਨਾਨਕ! (ਸਦਾ) ਉਸ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ (ਸਾਰੇ ਸੰਸਾਰ ਵਿਚ) ਜਿਸ ਦੀ ਸੱਤਾ ਕੰਮ ਕਰ ਰਹੀ ਹੈ। (ਹੇ ਨਾਨਕ! ਗੁਰੂ ਦੀ ਸਰਨ ਪੈਣਾ ਚਾਹੀਦਾ ਹੈ) ਗੁਰੂ ਦੀ ਸਰਨ ਪਿਆਂ ਸਰਬ-ਵਿਆਪਕ ਕਰਤਾਰ ਪ੍ਰਭੂ ਮਨ ਤੋਂ ਨਹੀਂ ਭੁੱਲਦਾ। ਜਿਨ੍ਹਾਂ ਮਨੁੱਖਾਂ ਨੇ (ਸਦਾ) ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਹਨਾਂ ਉੱਤੇ ਕੋਈ ਰੋਗ, ਕੋਈ ਦੁੱਖ, ਕੋਈ ਡਰ ਆਪਣਾ ਜ਼ੋਰ ਨਹੀਂ ਪਾ ਸਕਦਾ। ਉਹਨਾਂ ਨੇ ਗੁਰੂ ਦੀ ਕਿਰਪਾ ਨਾਲ ਇਹ ਸੰਸਾਰ-ਸਮੁੰਦਰ ਤਰ ਲਿਆ (ਸਮਝੋ), ਪੂਰਬਲੇ ਜਨਮ ਵਿਚ ਕੀਤੀ ਕਮਾਈ ਅਨੁਸਾਰ (ਮੱਥੇ ਉੱਤੇ ਭਗਤੀ ਦਾ) ਲਿਖਿਆ ਲੇਖ ਉਹਨਾਂ ਨੂੰ ਪ੍ਰਾਪਤ ਹੋ ਗਿਆ। ਉਹਨਾਂ ਦੇ ਅੰਦਰ ਚੜ੍ਹਦੀ ਕਲਾ ਪ੍ਰਬਲ ਹੋ ਗਈ, ਉਹਨਾਂ ਦੇ ਮਨ ਵਿਚ ਠੰਡ ਪੈ ਗਈ, ਉਹਨਾਂ ਨੂੰ ਬੇਅੰਤ ਪ੍ਰਭੂ ਮਿਲ ਪਿਆ।

ਨਾਨਕ ਬੇਨਤੀ ਕਰਦਾ ਹੈ, ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਮੇਰੀ ਭੀ (ਪ੍ਰਭੂ-ਮਿਲਾਪ ਵਾਲੀ ਚਿਰਾਂ ਦੀ) ਆਸ ਪੂਰੀ ਹੋ ਗਈ ਹੈ।੪।੩।
In Jesus, we have been moved from the brick-built Synagogues made by human hands for the Rabbi, a Priest of Moses or teacher of the moral laws, to the Temple of God made by Nature where the Christ, our Royal Priest greater than John, the Baptist, Prophet Elijah, called Innerman is sitting in your heart that leads your life to Salvation through Preaching Gospel. Thus, with Christ in our hearts, we are solitary capable of entering into the Vineyard of our Father where the True Vine Christ Jesus is Planted by our Father. This Vineyard has a Narrow Gate for the solitary and through grace you find this Gate. In Jesus, we have Fellowship of Royal Priests and those who employ Hireling Dog-Collared Priests in Moses for Prayer and fasting, the old rituals in Moses are Anti-Christs annulling the Sacrifice of Jesus as the Lamb of God. Technical help needed.



Previous Media Next Media
Show Description Hide Description

Recommended




 
Visit Disclose.tv on Facebook