Please rate:

Punjabi - Satguru Amar Dev Ji compares the comforts of the Two - Mammon and God.

  • Uploaded by Nijjhar on Nov 26, 2013
  • Hits: 7

Punjabi - Satguru Amar Dev Ji compares the comforts of the Two - Mammon and God.

ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥ ਅਰਦਾਸਿ ਕਰੀ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥ ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥ ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥ ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥ ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥ {ਪੰਨਾ 571}

ਪਦਅਰਥ: ਦੇਖਿ ਕੈ—ਦੇਖਿ ਕਰਿ, ਵੇਖ ਕੇ। ਕਰੀ—ਮੈਂ ਕਰਦਾ ਹਾਂ। ਵਡਾਈ—ਇੱਜ਼ਤ। ਦਾਤਾ—ਬਖ਼ਸ਼ਸ਼ਾਂ ਕਰਨ ਵਾਲਾ। ਅਵਰੁ—ਕੋਈ ਹੋਰ। ਜੁਗਿ ਜੁਗਿ ਏਕੋ—ਜੋ ਹਰੇਕ ਜੁਗ ਵਿਚ ਇਕ ਆਪ ਹੀ ਆਪ ਹੈ। ਜਾਤਾ—ਡੂੰਘੀ ਸਾਂਝ ਪਾਈ। ਜਤੁ—ਕਾਮ—ਵਾਸਨਾ ਨੂੰ ਰੋਕਣ ਦਾ ਜਤਨ। ਸਤੁ—ਉੱਚਾ ਆਚਰਨ। ਸੰਜਮੁ—ਇੰਦ੍ਰਿਆਂ ਨੂੰ ਵੱਸ ਕਰਨ ਦਾ ਜਤਨ। ਗਤਿ—ਉੱਚੀ ਆਤਮਕ ਅਵਸਥਾ। ਤਿਸ ਨੋ {ਲਫ਼ਜ਼ 'ਤਿਸੁ ਦਾ ੁ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ}।੩।

ਅਰਥ: ਹੇ ਭਾਈ! ਇਸ ਸੰਸਾਰ ਨੂੰ (ਵਿਕਾਰਾਂ ਵਿਚ) ਸੜਦਾ ਵੇਖ ਕੇ (ਜੇਹੜੇ ਮਨੁੱਖ) ਦੌੜ ਕੇ ਪਰਮਾਤਮਾ ਦੀ ਸਰਨ ਜਾ ਪੈਂਦੇ ਹਨ (ਉਹ ਸੜਨੋਂ ਬਚ ਜਾਂਦੇ ਹਨ)। ਮੈਂ (ਭੀ) ਪੂਰੇ ਗੁਰੂ ਅੱਗੇ ਅਰਜ਼ੋਈ ਕਰਦਾ ਹਾਂ-ਮੈਨੂੰ (ਵਿਕਾਰਾਂ ਦੀ ਸੜਨ ਤੋਂ) ਬਚਾ ਲੈ, ਮੈਨੂੰ (ਇਹ) ਵਡਿਆਈ ਬਖ਼ਸ਼। ਮੈਨੂੰ ਆਪਣੀ ਸਰਨ ਵਿਚ ਰੱਖ ਪਰਮਾਤਮਾ ਦਾ ਨਾਮ ਜਪਣ ਦੀ ਵਡਿਆਈ ਬਖ਼ਸ਼। ਇਹ ਦਾਤਿ ਬਖ਼ਸ਼ਣ ਦੀ ਸਮਰੱਥਾ ਰੱਖਣ ਵਾਲਾ ਤੇਰੇ ਜੇਡਾ ਹੋਰ ਕੋਈ ਨਹੀਂ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦੀ ਸੇਵਾ-ਭਗਤੀ ਵਿਚ ਲੱਗਦੇ ਹਨ, ਉਹ ਵੱਡੇ ਭਾਗਾਂ ਵਾਲੇ ਹਨ, ਉਹ ਉਸ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੇ ਹਨ ਜੇਹੜਾ ਹਰੇਕ ਜੁਗ ਵਿਚ ਇਕ ਆਪ ਹੀ ਆਪ ਹੈ।

(ਹੇ ਭਾਈ! ਜੇ ਕੋਈ ਮਨੁੱਖ) ਜਤ ਸਤ ਸੰਜਮ (ਆਦਿਕ) ਕਰਮ ਕਮਾਂਦਾ ਹੈ (ਉਸ ਦਾ ਇਹ ਉੱਦਮ ਵਿਅਰਥ ਜਾਂਦਾ ਹੈ), ਗੁਰੂ ਦੀ ਸਰਨ ਪੈਣ ਤੋਂ ਬਿਨਾ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੋ ਸਕਦੀ। ਹੇ ਨਾਨਕ! ਜੇਹੜਾ ਮਨੁੱਖ ਪਰਮਾਤਮਾ ਦੀ ਸਰਨ ਜਾ ਪੈਂਦਾ ਹੈ, ਪਰਮਾਤਮਾ ਉਸ ਨੂੰ ਗੁਰੂ ਦਾ ਸ਼ਬਦ ਸਮਝਣ ਦੀ ਦਾਤਿ ਬਖ਼ਸ਼ਦਾ ਹੈ।੩।

ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥ ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥ ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥ ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥ ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥ ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥ {ਪੰਨਾ 571}

ਪਦਅਰਥ: ਦੇਇ—ਦੇਂਦਾ ਹੈ। ਦੇਹਿ—ਦੇਂਹਿ, ਤੂੰ ਦੇਂਦਾ ਹੈਂ। ਬੁਝਾਈ—ਸਮਝ। ਨ ਭਾਈ—ਪਸੰਦ ਨਹੀਂ ਆਉਂਦੀ। ਦਰਿ—ਦਰ ਤੇ। ਸਾਚੈ ਦਰਿ—ਸਦਾ-ਥਿਰ ਪ੍ਰਭੂ ਦੇ ਦਰ ਤੇ। ਸਾਚੈ ਸਬਦਿ—ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ



Previous Media Next Media
Show Description Hide Description

Recommended




 
Visit Disclose.tv on Facebook