Please rate:

Punjabi - Satguru Amar Dev Ji advises Sunnmukh Virgin first please God and then make Shingaar to please Him.

  • Nijjhar
  • uploaded: Dec 15, 2013
  • Hits: 16

Description:

Punjabi - Satguru Amar Dev Ji advises Sunnmukh Virgin first please God and then make Shingaar to please Him.

ਸਲੋਕ ਮਃ ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥ {ਪੰਨਾ 788}

ਪਦਅਰਥ: ਕਾਮਣਿ—ਹੇ ਇਸਤ੍ਰੀ! ਤਉ—ਤਦੋਂ। ਮਤੁ—ਮਤਾ। ਬਿਰਥਾ—ਵਿਅਰਥ। ਪਿਰ ਮਨੁ—ਖਸਮ ਦਾ ਮਨ। ਕੀਆ—(ਸਿੰਗਾਰ) ਕੀਤਾ ਹੋਇਆ। ਤਬੋਲ—ਪਾਨ। ਭਾਉ—ਪਿਆਰ।

ਅਰਥ: ਹੇ ਇਸਤ੍ਰੀ! ਤਦੋਂ ਸਿੰਗਾਰ ਬਣਾ ਜਦੋਂ ਪਹਿਲਾਂ ਖਸਮ ਨੂੰ ਪ੍ਰਸੰਨ ਕਰ ਲਏਂ, (ਨਹੀਂ ਤਾਂ) ਮਤਾਂ ਖਸਮ ਸੇਜ ਤੇ ਆਵੇ ਹੀ ਨਾਹ ਤੇ ਸਿੰਗਾਰ ਐਵੇਂ ਵਿਅਰਥ ਹੀ ਚਲਾ ਜਾਏ। ਹੇ ਇਸਤ੍ਰੀ! ਜੇ ਖਸਮ ਦਾ ਮਨ ਮੰਨ ਜਾਏ ਤਾਂ ਹੀ ਸਿੰਗਾਰ ਬਣਿਆ ਸਮਝ, ਇਸਤ੍ਰੀ ਦਾ ਸਿੰਗਾਰ ਕੀਤਾ ਹੋਇਆ ਤਾਂ ਹੀ ਕਬੂਲ ਹੈ ਜੇ ਖਸਮ ਉਸ ਨੂੰ ਪਿਆਰ ਕਰੇ।

ਹੇ ਨਾਨਕ! ਜੇ ਜੀਵ-ਇਸਤ੍ਰੀ ਪ੍ਰਭੂ ਦੇ ਡਰ (ਵਿਚ ਰਹਿਣ) ਨੂੰ ਸਿੰਗਾਰ ਤੇ ਪਾਨ ਦਾ ਰਸ ਬਣਾਂਦੀ ਹੈ, ਪ੍ਰਭੂ ਦੇ ਪਿਆਰ ਨੂੰ ਭੋਜਨ (ਭਾਵ, ਜ਼ਿੰਦਗੀ ਦਾ ਆਧਾਰ) ਬਣਾਂਦੀ ਹੈ, ਤੇ ਆਪਣਾ ਤਨ ਮਨ ਖਸਮ-ਪ੍ਰਭੂ ਦੇ ਹਵਾਲੇ ਕਰ ਦੇਂਦੀ ਹੈ (ਭਾਵ, ਪੂਰਨ ਤੌਰ ਤੇ ਪ੍ਰਭੂ ਦੀ ਰਜ਼ਾ ਵਿਚ ਤੁਰਦੀ ਹੈ) ਉਸ ਨੂੰ ਖਸਮ-ਪ੍ਰਭੂ ਮਿਲਦਾ ਹੈ।੧।

ਮਃ ੩ ॥ ਕਾਜਲ ਫੂਲ ਤੰਬੋਲ ਰਸੁ ਲੇ ਧਨ ਕੀਆ ਸੀਗਾਰੁ ॥ ਸੇਜੈ ਕੰਤੁ ਨ ਆਇਓ ਏਵੈ ਭਇਆ ਵਿਕਾਰੁ ॥੨॥ {ਪੰਨਾ 788}

ਪਦਅਰਥ: ਕਾਜਲ—ਸੁਰਮਾ। ਧਨ—ਇਸਤ੍ਰੀ ਨੇ। ਵਿਕਾਰੁ—ਮੰਦਾ ਕੰਮ। ਏਵੈ—ਐਵੇਂ, ਸਗੋਂ।

ਅਰਥ: ਇਸਤ੍ਰੀ ਨੇ ਸੁਰਮਾ, ਫੁੱਲ ਤੇ ਪਾਨਾਂ ਦਾ ਰਸ ਲੈ ਕੇ ਸਿੰਗਾਰ ਕੀਤਾ, (ਪਰ ਜੇ) ਖਸਮ ਸੇਜ ਤੇ ਨਾਹ ਆਇਆ ਤਾਂ ਇਹ ਸਿੰਗਾਰ ਸਗੋਂ ਵਿਕਾਰ ਬਣ ਗਿਆ (ਕਿਉਂਕਿ ਵਿਛੋੜੇ ਦੇ ਕਾਰਣ ਇਹ ਦੁਖਦਾਈ ਹੋ ਗਿਆ)।੨।

ਮਃ ੩ ॥ ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥ ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ ਸੋਇ ॥੩॥ {ਪੰਨਾ 788}

ਪਦਅਰਥ: ਏਹਿ—{ਲਫ਼ਜ਼ 'ਏਹ' ਤੋਂ 'ਬਹੁ-ਵਚਨ' ਹੈ, 'ਇਕ-ਵਚਨ' "ਏਹੁ" ਹੈ}। ਮੂਰਤੀ—ਜਿਸਮ।

ਅਰਥ: ਜੋ (ਸਿਰਫ਼ ਸਰੀਰਕ ਤੌਰ ਤੇ) ਰਲ ਕੇ ਬਹਿਣ ਉਹਨਾਂ ਨੂੰ ਅਸਲ ਇਸਤ੍ਰੀ ਖਸਮ ਨਹੀਂ ਆਖੀਦਾ; ਜਿਨ੍ਹਾਂ ਦੇ ਦੋਹਾਂ ਜਿਸਮਾਂ ਵਿਚ ਇੱਕੋ ਆਤਮਾ ਹੋ ਜਾਏ ਉਹ ਹੈ ਇਸਤ੍ਰੀ ਤੇ ਉਹ ਹੈ ਪਤੀ।੩।

ਪਉੜੀ ॥ ਭੈ ਬਿਨੁ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥ ਸਤਿਗੁਰਿ ਮਿਲਿਐ ਭਉ ਊਪਜੈ ਭੈ ਭਾਇ ਰੰਗੁ ਸਵਾਰਿ ॥ ਤਨੁ ਮਨੁ ਰਤਾ ਰੰਗ ਸਿਉ ਹਉਮੈ ਤ੍ਰਿਸਨਾ ਮਾਰਿ ॥ ਮਨੁ ਤਨੁ ਨਿਰਮਲੁ ਅਤਿ ਸੋਹਣਾ ਭੇਟਿਆ ਕ੍ਰਿਸਨ ਮੁਰਾਰਿ ॥ ਭਉ ਭਾਉ ਸਭੁ ਤਿਸ ਦਾ ਸੋ ਸਚੁ ਵਰਤੈ ਸੰਸਾਰਿ ॥੯॥ {ਪੰਨਾ 788}

ਪਦਅਰਥ: ਨਾਮਿ—ਨਾਮ ਵਿਚ। ਭਾਇ—ਭਾਉ ਦੀ ਰਾਹੀਂ, 'ਪ੍ਰੇਮ' ਨਾਲ। ਭੇਟਿਆ—ਮਿਲਿਆ। ਮੁਰਾਰੀ—



Previous Media Next Media
Show more Show less

0 comments

No comments yet.



 
Visit Disclose.tv on Facebook